ਟੈਂਕ ਹਾਦਸੇ ‘ਚ JCO ਸਮੇਤ 5 ਜਵਾਨ ਸ਼ਹੀਦ
ਲੱਦਾਖ ‘ਚ ਭਿਆਨਕ ਹਾਦਸਾ ਵਾਪਰ ਗਿਆ ਹੈ। ਲੱਦਾਖ ਦੇ ਦੌਲਤ ਬੇਗ ਓਲਡੀ ਇਲਾਕੇ ‘ਚ ਨਦੀ ਪਾਰ ਕਰਨ ਦੇ ਅਭਿਆਸ ਦੌਰਾਨ ਇੱਕ ਟੀ-72 ਟੈਂਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਹਾਦਸਾ ਪਾਣੀ ਦਾ ਪੱਧਰ ਅਚਾਨਕ ਵਧਣ ਕਾਰਨ ਵਾਪਰਿਆ। ਇਹ ਘਟਨਾ ਐਲਏਸੀ ਨੇੜੇ ਮੰਦਰ ਮੋੜ ਇਲਾਕੇ ਵਿੱਚ ਵਾਪਰੀ, ਜਿਸ ਵਿੱਚ ਇੱਕ ਜੇਸੀਓ ਸਮੇਤ ਪੰਜ ਜਵਾਨ ਸ਼ਹੀਦ ਹੋ ਗਏ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਵਾਪਰਿਆ ਵੱਡਾ ਸੜਕ ਹਾਦਸਾ, ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਟੱ/ਕਰ || Punjab News
ਹਾਦਸਾ ਸਵੇਰੇ ਕਰੀਬ 3 ਵਜੇ ਵਾਪਰਿਆ। ਸਾਰੀਆਂ ਪੰਜ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।ਫ਼ੌਜ ਦੀਆਂ ਵੱਖ-ਵੱਖ ਟੀਮਾਂ ਹਾਦਸੇ ਦੀ ਜਾਂਚ ਕਰ ਰਹੀਆਂ ਹਨ।