ਤਰਨਤਾਰਨ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਆਏ ਦਿਨ ਪਾਕਿਸਤਾਨ ਵੱਲੋਂ ਭਾਰਤ-ਪਾਕਿ ਸਰਹੱਦ ‘ਤੇ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਭੇਜੇ ਜਾ ਰਹੇ ਹਨ। ਬੀਐੱਸਐੱਫ ਦੇ ਜਵਾਨ ਇਨ੍ਹਾਂ ਦੀਆਂ ਨਾਪਾਕ ਹਰਕਤਾਂ ਨੂੰ ਕਾਮਯਾਬ ਨਹੀਂ ਹੋਣ ਦੇ ਰਹੇ। ਹੁਣ ਤੱਕ ਬੀਐੱਸਐੱਫ਼ ਵੱਲੋਂ ਚਲਾਈ ਗਈ ਸਰਚ ਮੁਹਿੰਮ ਦੋਰਾਨ ਸੈਕੜੇ ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ।

ਅਜਿਹਾ ਹੀ ਇੱਕ ਹੋਰ ਮਾਮਲਾ ਬੀਤੀ ਰਾਤ ਭਾਰਤ-ਪਾਕਿ ਸਰਹੱਦ ਤੋਂ ਸਾਹਮਣੇ ਆਇਆ ਹੈ। ਜਿੱਥੇ ਗੁਆਂਢੀ ਦੇਸ਼ ਵੱਲੋਂ ਭਾਰਤੀ ਖੇਤਰ ਵਿੱਚ 5 ਪਲਾਸਟਿਕ ਦੀਆਂ ਬੋਤਲਾਂ ਨੂੰ ਸੁੱਟਿਆ ਗਿਆ । ਸਰਹੱਦ ‘ਤੇ ਤਾਇਨਾਤ ਬੀਐੱਸਐੱਫ਼ ਵੱਲੋਂ ਬੋਤਲਾਂ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ । ਇਨ੍ਹਾਂ ਬੋਤਲਾਂ ਵਿਚੋਂ ਦੋ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਥਾਣਾ ਖਾਲੜਾ ਦੀ ਪੁਲਿਸ ਨਾਲ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀਤੀ ਰਾਤ ਕਰੀਬ 12.15 ਵਜੇ ਬੀ. ਓ. ਪੀ ਮੰਗਲੀ ਦੇ ਪਿੱਲਰ ਨੰਬਰ 141/20 ਰਾਹੀਂ ਭਾਰਤੀ ਖੇਤਰ ਅੰਦਰ ਕੋਈ ਵਸਤੂ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ । ਇਸ ਦੇ ਨਾਲ ਹੀ ਜਦੋਂ ਦੁਬਾਰਾ ਹੋਰ ਵਸਤੂਆਂ ਸੁੱਟਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ ਤਾਂ ਬੀਐੱਸਐੱਫ਼ ਦੀ 103 ਬਟਾਲੀਅਨ ਨੇ ਹਰਕਤ ਵਿੱਚ ਆਉਂਦੇ ਹੋਏ ਕਰੀਬ 7 ਰੋਂਦ ਫਾਇਰਿੰਗ ਕੀਤੀ ਗਈ।

ਇਹ ਵੀ ਪੜ੍ਹੋ: ਸੁੰਦਰ ਸ਼ਾਮ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਜਿਸ ਤੋਂ ਬਾਅਦ ਮੌਕੇ ‘ਤੇ ਬੀਐੱਸਐੱਫ਼ ਵੱਲੋਂ ਭਾਰਤੀ ਖੇਤਰ ਵਿੱਚ ਸੁੱਟੀਆਂ ਗਈਆਂ 5 ਪਲਾਸਟਿਕ ਦੀਆਂ ਬੋਤਲਾਂ ਨੂੰ ਕਬਜ਼ੇ ਵਿੱਚ ਲੈ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ । ਇਸ ਸਬੰਧੀ SP ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੰਘਣੀ ਧੁੰਦ ਵਿਚਾਲੇ ਥਾਣਾ ਖਾਲੜਾ ਸਣੇ ਹੋਰ ਸਰਹੱਦੀ ਥਾਣਿਆਂ ਦੀ ਪੁਲਿਸ ਸਮੇਤ ਬੀਐੱਸਐੱਫ਼ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।

LEAVE A REPLY

Please enter your comment!
Please enter your name here