50 ਫੀਸਦੀ ਅੰਕਾਂ ਦੇ ਨਾਲ ਪਾਸ ਕਰਨਾ ਹੋਵੇਗਾ ਪੰਜਾਬੀ ਦਾ ਪੇਪਰ, ਤਾਂ ਹੀ ਮਿਲੇਗੀ ਨੌਕਰੀ

0
35

ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਵਿੱਚ ਨੌਕਰੀਆਂ ਲਈ ਪੰਜਾਬੀ ਭਾਸ਼ਾ ਦਾ ਟੈਸਟ 50 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਸ਼ਰਤ ਲਾਗੂ ਕਰ ਦਿੱਤੀ ਹੈ। ਹੁਣ ਵਿਭਾਗ ਵਿੱਚ ਗਰੁੱਪ-ਸੀ ਸੇਵਾਵਾਂ ਵਿੱਚ ਭਰਤੀ ਲਈ ਉਮੀਦਵਾਰਾਂ ਨੂੰ ਪੰਜਾਬੀ ਭਾਸ਼ਾ ਵਿੱਚ 10ਵੀਂ ਜਮਾਤ ਦੇ ਬਰਾਬਰ ਦੀ ਪ੍ਰੀਖਿਆ ਪਾਸ ਕਰਨੀ ਪਵੇਗੀ।

ਪੰਜਾਬ ਸਰਕਾਰ ਨੇ ਇਸ ਸਬੰਧੀ 28 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਹੁਣ ਇਸ ਨੂੰ ਸਕੂਲ ਸਿੱਖਿਆ ਵਿਭਾਗ ਨੇ ਲਾਗੂ ਕਰ ਦਿੱਤਾ ਹੈ। ਨਿਯਮਾਂ ਅਨੁਸਾਰ, ਇਹ ਪ੍ਰੀਖਿਆ ਸਬੰਧਤ ਭਰਤੀ ਏਜੰਸੀਆਂ ਦੁਆਰਾ ਕਰਵਾਈ ਜਾਵੇਗੀ। ਉਮੀਦਵਾਰਾਂ ਨੂੰ ਲਾਜ਼ਮੀ ਤੌਰ ‘ਤੇ ਇਹ ਪ੍ਰੀਖਿਆ 50% ਅੰਕਾਂ ਨਾਲ ਪਾਸ ਕਰਨੀ ਪਵੇਗੀ। ਨਹੀਂ ਤਾਂ ਉਨ੍ਹਾਂ ਨੂੰ ਨੌਕਰੀ ਲਈ ਅਯੋਗ ਕਰਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਅੰਕਾਂ ਦੇ ਆਧਾਰ ‘ਤੇ ਅੰਤਿਮ ਮੈਰਿਟ ਸੂਚੀ ਵੀ ਤਿਆਰ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਸੰਭਾਲਣ ਦੇ ਮਕਸਦ ਨਾਲ ਕੈਬਨਿਟ ਮੀਟਿੰਗ ਵਿੱਚ ਪੰਜਾਬ ਸਿਵਲ ਸਰਵਿਸ ਰੂਲਜ਼ 2022 ਵਿੱਚ ਸੋਧ ਕਰਦਿਆਂ ਇਹ ਨਿਯਮ ਲਾਗੂ ਕਰ ਦਿੱਤਾ ਹੈ। ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵਿਭਾਗ ਵਿੱਚ ਨਵਾਂ ਨਿਯਮ ਲਾਗੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ, ਸਕੂਲ ਸਿੱਖਿਆ ਦੇ ਡਾਇਰੈਕਟਰ ਜਨਰਲ ਅਤੇ ਸਬੰਧਤ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਸੂਚਿਤ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here