ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ
ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਇੱਕ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰ ਗਿਆ ਹੈ। ਥਾਣਾ ਮਕਸੂਦਾਂ ਦੇ ਥਾਣੇਦਾਰ ਕੇਵਲ ਸਿੰਘ ਨੇ ਦੱਸਿਆ ਕਿ ਤੜਕਸਾਰ ਕਾਰ ਚ ਸਵਾਰ 6 ਵਿਅਕਤੀ ਵੈਸ਼ਨਾ ਦੇਵੀ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸੀ ਤਾਂ ਰਾਏਪੁਰ ਰਸੂਲਪੁਰ ਨਜ਼ਦੀਕ ਪਿੱਛੋਂ ਆ ਰਹੀ ਇਨੋਵਾ ਕਾਰ ਚਾਲਕ ਨੇ ਉਹਨਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਜਿਸ ਦੌਰਾਨ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਬੇਕਾਬੂ ਹੋ ਕੇ ਸੜਕ ਦੇ ਦੁਆਲੇ ਲੱਗੇ ਹੋਏ ਦਰਖ਼ਤਾਂ ਨਾਲ ਜਾ ਟਕਰਾਈ।
ਹਾਦਸੇ ਵਿੱਚ ਕਾਰ ਸਵਾਰ ਇੱਕੋ ਪਰਿਵਾਰ ਦੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਵਿਅਕਤੀਆਂ ਦੀ ਪਛਾਣ ਗਾਨੂ (59) ਲੋਕੇਸ਼ (33) ਉਸ ਦੀ ਪਤਨੀ ਅਨੀਸ਼ਾ( 26) ਅਤੇ ਉਹਨਾਂ ਦੀ 11 ਮਹੀਨਿਆਂ ਦੀ ਬੱਚੀ ਨਿਹਾਰਿਕਾ ਵਾਸੀ ਮਹਾਰਾਸ਼ਟਰ ਵਜੋਂ ਹੋਈ ਹੈ।
4 ਲੋਕਾਂ ਦੀ ਹੋਈ ਮੌ,ਤ
ਜ਼ਖ਼ਮੀਆਂ ਦੀ ਪਛਾਣ ਸਰਬ ਸੋਤੀ ਅਤੇ ਲੋਟਸ ਕੁਮਾਰ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਵਿਅਕਤੀਆਂ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਰੱਖਿਆ ਗਿਆ ਹੈ। ਉਹਨੂੰ ਦੱਸਿਆ ਕਿ ਇਨੋਵਾ ਕਾਰ ਵਿਚ ਸਵਾਰ ਪੰਜ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਜਿਨਾਂ ਨੂੰ ਮੱਲਮ ਪੱਟੀ ਕਰਵਾ ਕੇ ਉਹਨਾਂ ਦੇ ਘਰ ਲੁਧਿਆਣੇ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਨੋਵਾ ਕਾਰ ਚਾਲਕ ਸੋਨੂੰ ਵਾਸੀ ਲੁਧਿਆਣਾ ਨੂੰ ਕਾਬੂ ਕਰ ਲਿਆ ਗਿਆ ਹੈ।