ਬੰਗਲੌਰ ‘ਚ ਮੀਂਹ ਕਾਰਨ 7 ਮੰਜ਼ਿਲਾ ਇਮਾਰਤ ਡਿੱਗੀ, 5 ਮੌਤਾਂ
ਕਰਨਾਟਕ ਵਿੱਚ ਭਾਰੀ ਮੀਂਹ ਕਾਰਨ ਮੰਗਲਵਾਰ ਨੂੰ ਬੈਂਗਲੁਰੂ ਵਿੱਚ ਇੱਕ ਨਿਰਮਾਣ ਅਧੀਨ 7 ਮੰਜ਼ਿਲਾ ਇਮਾਰਤ ਢਹਿ ਗਈ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ ‘ਚ 21 ਲੋਕ ਫਸ ਗਏ ਸਨ, ਜਿਨ੍ਹਾਂ ‘ਚੋਂ 13 ਨੂੰ ਬਚਾ ਲਿਆ ਗਿਆ ਹੈ। ਇਸ ਦੇ ਨਾਲ ਹੀ 3 ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ।
ਇਹ ਵੀ ਪੜ੍ਹੋ- ਕਪੂਰਥਲਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, ਕਿਸਾਨ ਦੀ ਮੌਤ
NDRF ਦੀ ਟੀਮ ਨੇ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਰਾਤ ਭਰ ਬਚਾਅ ਕਾਰਜ ਚਲਾਇਆ। ਬੁੱਧਵਾਰ ਸਵੇਰੇ ਡਾਗ ਸਕੁਐਡ ਟੀਮ ਨੂੰ ਵੀ ਬੁਲਾਇਆ ਗਿਆ। ਟੀਮ ਨੇ ਮਲਬਾ ਹਟਾਉਣ ਲਈ ਵੱਡੀਆਂ ਮਸ਼ੀਨਾਂ ਵੀ ਮੰਗਵਾਈਆਂ ਹਨ।
ਕਰਨਾਟਕ ‘ਚ ਇਸ ਮੁੱਦੇ ‘ਤੇ ਸਿਆਸਤ ਸ਼ੁਰੂ
ਕਰਨਾਟਕ ‘ਚ ਇਸ ਮੁੱਦੇ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਵਿਰੋਧੀ ਪਾਰਟੀ ਜੇਡੀਐਸ ਨੇ ਕਾਂਗਰਸ ‘ਤੇ ਬੈਂਗਲੁਰੂ ਦੀ ਦੁਰਦਸ਼ਾ ਪੈਦਾ ਕਰਨ ਦਾ ਦੋਸ਼ ਲਗਾਇਆ ਹੈ। ਡਿਪਟੀ ਸੀਐਮ ਡੀਕੇ ਸ਼ਿਵਕੁਮਾਰ ਨੇ ਕਿਹਾ ਕਿ ਤੁਸੀਂ ਦੇਖਿਆ ਹੋਵੇਗਾ ਕਿ ਦੁਬਈ ਅਤੇ ਦਿੱਲੀ ਵਿੱਚ ਕੀ ਹੋ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਇਹੀ ਸਥਿਤੀ ਹੈ। ਅਸੀਂ ਕੁਦਰਤ ਨੂੰ ਰੋਕ ਨਹੀਂ ਸਕਦੇ, ਪਰ ਅਸੀਂ ਪ੍ਰਬੰਧ ਕਰ ਰਹੇ ਹਾਂ।