ਬੰਗਲਾਦੇਸ਼ ਹਿੰਸਾ ‘ਚ 72 ਲੋਕਾਂ ਦੀ ਮੌਤ, ਕੇਂਦਰ ਨੇ ਭਾਰਤੀਆਂ ਨੂੰ ਕੀਤਾ ਅਲਰਟ || Latest Update

0
134
72 people died in Bangladesh violence, the Center alerted the Indians

ਬੰਗਲਾਦੇਸ਼ ਹਿੰਸਾ ‘ਚ 72 ਲੋਕਾਂ ਦੀ ਮੌਤ, ਕੇਂਦਰ ਨੇ ਭਾਰਤੀਆਂ ਨੂੰ ਕੀਤਾ ਅਲਰਟ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਸੱਤਾਧਾਰੀ ਅਵਾਮੀ ਲੀਗ ਦੇ ਸਮਰਥਕਾਂ ਵਿਚਾਲੇ ਐਤਵਾਰ ਨੂੰ ਝੜਪਾਂ ‘ਚ ਘੱਟੋ-ਘੱਟ 72 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ।

ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਜਿਸ ਦੇ ਚੱਲਦਿਆਂ ਭਾਰਤ ਨੇ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਸੰਪਰਕ ਵਿੱਚ ਰਹਿਣ ਅਤੇ ਚੌਕਸ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਸਮੇਤ ਸਾਰੇ ਭਾਰਤੀਆਂ ਨੂੰ ਐਮਰਜੈਂਸੀ ਦੀ ਸਥਿਤੀ ਵਿੱਚ ਹੈਲਪਲਾਈਨ ਨੰਬਰ +88-01313076402 ‘ਤੇ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।

ਪ੍ਰਦਰਸ਼ਨਕਾਰੀ ਸਰਕਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ‘ਅਮਿਲਵਰਤਣ ਪ੍ਰੋਗਰਾਮ’ ‘ਚ ਹਿੱਸਾ ਲੈਣ ਆਏ ਸਨ। ਅਵਾਮੀ ਲੀਗ, ਛਤਰ ਲੀਗ ਅਤੇ ਜੁਬੋ ਲੀਗ ਦੇ ਵਰਕਰਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਫਿਰ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ।

ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਕੀਤੀ ਮੰਗ

ਅਖਬਾਰ ‘ਢਾਕਾ ਟ੍ਰਿਬਿਊਨ’ ਨੇ ਆਪਣੀ ਰਿਪੋਰਟ ‘ਚ ਕਿਹਾ ਕਿ ਮੁਨਸ਼ੀਗੰਜ ‘ਚ ਪ੍ਰਦਰਸ਼ਨਕਾਰੀਆਂ ਅਤੇ ਅਵਾਮੀ ਲੀਗ ਸਮਰਥਕਾਂ ਵਿਚਾਲੇ ਹੋਈ ਝੜਪ ‘ਚ ਘੱਟੋ-ਘੱਟ ਦੋ ਲੋਕ ਮਾਰੇ ਗਏ ਅਤੇ 30 ਹੋਰ ਜ਼ਖਮੀ ਹੋ ਗਏ। ਹਾਲਾਂਕਿ ਖਬਰ ‘ਚ ਮ੍ਰਿਤਕ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

ਮੀਡੀਆ ਦੀ ਰਿਪੋਰਟ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਮੰਗ ਕੀਤੀ ਅਤੇ ਰਾਖਵੇਂਕਰਨ ਸੁਧਾਰਾਂ ਨੂੰ ਲੈ ਕੇ ਹਾਲ ਹੀ ਵਿੱਚ ਹੋਏ ਪ੍ਰਦਰਸ਼ਨਾਂ ਵਿੱਚ ਮਾਰੇ ਗਏ ਲੋਕਾਂ ਲਈ ਇਨਸਾਫ਼ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਨਾ-ਮਿਲਵਰਤਣ ਅੰਦੋਲਨ ਦੇ ਪਹਿਲੇ ਦਿਨ ਰਾਜਧਾਨੀ ਦੇ ਸਾਇੰਸ ਲੈਬ ਚੌਰਾਹੇ ‘ਤੇ ਵੀ ਇਕੱਠੇ ਹੋਏ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ।

ਭੰਨਤੋੜ ਕਰਨ ਵਾਲੇ ਵਿਦਿਆਰਥੀ ਨਹੀਂ ਬਲਕਿ ਅੱਤਵਾਦੀ

ਬੰਗਲਾਦੇਸ਼ ਦੇ ਕਈ ਹਿੱਸਿਆਂ ਵਿਚ ਹਿੰਸਾ ਦੇ ਤਾਜ਼ਾ ਪ੍ਰਕੋਪ ਦੇ ਦੌਰਾਨ, ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਐਤਵਾਰ ਨੂੰ ਕਿਹਾ ਕਿ ਵਿਰੋਧ ਪ੍ਰਦਰਸ਼ਨ ਦੇ ਨਾਮ ‘ਤੇ ਭੰਨਤੋੜ ਕਰਨ ਵਾਲੇ ਵਿਦਿਆਰਥੀ ਨਹੀਂ ਬਲਕਿ ਅੱਤਵਾਦੀ ਹਨ ਅਤੇ ਅਜਿਹੇ ਤੱਤਾਂ ਨਾਲ ਸਖਤੀ ਨਾਲ ਨਜਿੱਠਣ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਦੇਸ਼ ਵਾਸੀਆਂ ਨੂੰ ਇਨ੍ਹਾਂ ਅੱਤਵਾਦੀਆਂ ਨੂੰ ਸਖ਼ਤੀ ਨਾਲ ਦਬਾਉਣ ਦੀ ਅਪੀਲ ਕਰਦਾ ਹਾਂ।

ਮੀਟਿੰਗ ਵਿੱਚ ਥਲ ਸੈਨਾ, ਜਲ ਸੈਨਾ, ਹਵਾਈ ਸੈਨਾ, ਪੁਲਿਸ, ਰੈਪਿਡ ਐਕਸ਼ਨ ਬਟਾਲੀਅਨ (ਆਰ.ਏ.ਬੀ.), ਬਾਰਡਰ ਗਾਰਡ ਬੰਗਲਾਦੇਸ਼ (ਬੀਜੀਬੀ) ਅਤੇ ਹੋਰ ਉੱਚ ਸੁਰੱਖਿਆ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਸੁਰੱਖਿਆ ਸਲਾਹਕਾਰ ਅਤੇ ਗ੍ਰਹਿ ਮੰਤਰੀ ਵੀ ਮੌਜੂਦ ਸਨ।

 

 

LEAVE A REPLY

Please enter your comment!
Please enter your name here