75 ਵੇਂ ਆਜ਼ਾਦੀ ਦਿਹਾੜੇ ਮੌਕੇ 75 ਪੇਂਡੂ ਕਲੀਨਿਕ ਖੋਲ੍ਹਾਂਗੇ: CM ਭਗਵੰਤ ਮਾਨ

0
480

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਬੋਲਦੇ ਹੋਏ ਸਿੱਖਿਆ ਖੇਤਰ ਵਿੱਚ ਸੁਧਾਰ ਕਰਨ ਨੂੰ ਲੈ ਕੇ ਵੱਡੇ ਐਲਾਨ ਕੀਤੇ। ਮੁੱਖ ਮੰਤਰੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲ ਛੇਤੀ ਹੀ ਆਲਾ ਮਿਆਰੀ ਸਕੂਲ ਬਣਨਗੇ, ਜਿੱਥੇ ਕੁਆਲਟੀ ਦੀ ਸਿੱਖਿਆ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਧਿਆਪਕ ਫਰੀ ਹੋਣਗੇ ਤਾਂ ਹੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦਿੱਤੀ ਜਾ ਸਕਦੀ ਹੈ, ਅਧਿਆਪਕਾਂ ਤੋਂ ਹੁਣ ਸਿਰਫ ਪੜ੍ਹਾਉਣ ਦਾ ਹੀ ਕੰਮ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਹੁਣ ਪੜ੍ਹਾਉਣ ਦੇ ਤਰੀਕੇ ਬਦਲ ਚੁੱਕੇ ਹਨ ਨਵੇਂ ਤਰੀਕੇ ਨਾਲ ਪੜ੍ਹਾਉਣ ਲਈ ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਦੇ ਲਈ ਅਧਿਆਪਕਾਂ ਨੂੰ ਵਿਦੇਸ਼ ਭੇਜਿਆ ਜਾਵੇਗਾ, ਜੋ ਉਥੋਂ ਸਿੱਖ ਕੇ ਇੱਥੇ ਆ ਦੂਜੇ ਅਧਿਆਪਕਾਂ ਨੂੰ ਦੱਸਣਗੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਛੇਤੀ ਹੀ ਈਟੀਟੀ ਅਤੇ ਪ੍ਰੀ ਅਧਿਆਪਕਾਂ ਨੂੰ ਭਰਤੀ ਕੀਤਾ ਜਾਵੇਗਾ। ਉਨ੍ਹਾਂ ਪ੍ਰਾਈਵੇਟ ਸਕੂਲਾਂ ਸਬੰਧੀ ਬੋਲਦੇ ਹੋਏ ਵਿਧਾਨ ਸਭਾ ਵਿੱਚ ਕਿਹਾ ਕਿਹਾ ਪ੍ਰਾਈਵੇਟ ਸਕੂਲਾਂ ਵੱਲੋਂ ਲਈ ਜਾਂਦੀ ਫੀਸ ਨੂੰ ਵੀ ਨਿਯਮਾਂਬੱਧ ਕੀਤਾ ਜਾਵੇਗਾ। ਜਿਹੜੇ ਸਕੂਲ ਫੀਸ ਐਕਟ ਦੇ ਨਿਯਮਾਂ ਉਲੰਘਣਾ ਕਰਦੇ ਫੜ੍ਹੇ ਗਏ ਉਨ੍ਹਾਂ ਦੀ ਐਨਓਸੀ ਰੱਦ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ ਯੂਸੀ ਪੇਅ ਸਕੇਲ ਦਿੱਤਾ ਜਾਵੇਗਾ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 75 ਵੇਂ ਆਜ਼ਾਦੀ ਦਿਹਾੜੇ ਮੌਕੇ 75 ਪੇਂਡੂ ਕਲੀਨਿਕ ਖੋਲ੍ਹਾਂਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਖੇਡਾਂ ‘ਚ ਪੰਜਾਬ ਨੂੰ 1 ਨੰਬਰ ‘ਤੇ ਲਿਆਂਵਾਗੇ। CHC/PHC ਨੁੰ ਅਪਗ੍ਰੇਡ ਕਰਾਂਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਰੁਜ਼ਗਾਰਾਂ ‘ਤੇ ਲਾਠੀਚਾਰਜ ਕੀਤਾ ਪਰ ਅਸੀਂ ਨੌਜਵਾਨਾਂ ਨੂੰ ਡਿਗਰੀਆਂ ਮੁਤਾਬਿਕ ਨੌਕਰੀਆਂ ਦੇਵਾਂਗੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here