ਤਾਮਿਲਨਾਡੂ `ਚ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ 8 ਲੋਕਾਂ ਦੀ ਹੋਈ ਮੌਤ

0
38
Tamil Nadu Accident

ਤਾਮਿਲਨਾਡੂ, 23 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਤਾਮਿਲਨਾਡੂ (Tamil Nadu) ਦੇ ਜਿਲਾ ਤਿਰੂਚਿਰਾਪੱਲੀ ਵਿਖੇ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ 8 ਵਿਅਕਤੀਆਂ ਦੀ ਮੌਤ (Death) ਹੋ ਗਈ ਹੈ ।

ਕਿਥੇ ਵਾਪਰਿਆ ਸੜਕ ਹਾਦਸਾ

ਮਿਲੀ ਜਾਣਕਾਰੀ ਅਨੁਸਾਰ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਜਿ਼ਲ੍ਹੇ (Tiruchirappalli District) ਵਿੱਚ ਜੋ ਬੀਤੀ ਸ਼ਾਮ ਨੂੰ ਇਕ ਤੇਜ਼ ਰਫ਼ਤਾਰ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਸੜਕ ਹਾਦਸਾ (Road Accident) ਵਾਪਰਿਆ ਹੈ ਇਹ ਸੜਕ ਹਾਦਸਾ ਥੁਰੈਯੂਰ-ਮੁਸੀਰੀ ਹਾਈਵੇਅ ‘ਤੇ ਵਾਪਰਿਆ ਹੈ ਤੇ ਇਕ ਹਾਦਸੇ ਵਿਚ ਜਿਥੇ 8 ਲੋਕਾਂ ਦੀ ਮੌਤ ਹੋ ਗਈ ਹੈ, ਉਥੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ ਹਨ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਸੀ. ਜੋਸਫ਼ ਨੇ ਇਸ ਦੁਖਦਾਈ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ।

ਮ੍ਰਿਤਕਾਂ ਦੇ ਪਰਿਵਾਰਾਂ ਤੇ ਜਖਮੀਆਂ ਦੀ ਮਦਦ ਦਾ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੇ ਕੀਤਾ ਐਲਾਨ

ਪ੍ਰਾਪਤ ਸੂੁਚਨਾ ਮੁਤਾਬਕ ਉਕਤ ਵਾਪਰੇ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਵਿਜੈ ਸੀ. ਜੋਸਫ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ ।

ਕੀ ਹਦਾਇਤ ਕੀਤੀ ਗਈ ਹੈ ਮੁੱਖ ਮੰਤਰੀ ਵਲੋਂ

ਉਨ੍ਹਾਂ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ, ਜਦਕਿ ਹਰੇਕ ਜ਼ਖ਼ਮੀ ਨੂੰ 50,000 ਰੁਪਏ ਦਿੱਤੇ ਜਾਣਗੇ । ਤਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ ਜਿ਼ਲ੍ਹਾ ਪ੍ਰਸ਼ਾਸਨ ਅਤੇ ਹਸਪਤਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਖ਼ਮੀਆਂ ਨੂੰ ਬਿਹਤਰੀਨ ਡਾਕਟਰੀ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ।

LEAVE A REPLY

Please enter your comment!
Please enter your name here