ਲੁਧਿਆਣਾ ‘ਚ 9 SHOs ਦੇ ਹੋਏ ਤਬਾਦਲੇ || Punjab News

0
8

ਲੁਧਿਆਣਾ ‘ਚ 9 SHOs ਦੇ ਹੋਏ ਤਬਾਦਲੇ

ਬੀਤੀ ਰਾਤ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਕਈ ਥਾਣਿਆਂ ਦੇ SHOs ਦੇ ਤਬਾਦਲੇ ਕਰ ਦਿੱਤੇ ਗਏ। ਕਈ ਇੰਸਪੈਕਟਰਾਂ ਦੀਆਂ ਨਵੀਆਂ ਥਾਵਾਂ ’ਤੇ ਤਾਇਨਾਤੀਆਂ ਹੋ ਗਈਆਂ ਹਨ ਅਤੇ ਕਈਆਂ ਨੂੰ ਪੁਲੀਸ ਲਾਈਨ ਭੇਜ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਵੱਖ-ਵੱਖ ਥਾਣਿਆਂ ਵਿੱਚ ਤਬਾਦਲਿਆਂ ਦਾ ਦੌਰ ਚੱਲ ਰਿਹਾ ਹੈ।

ਅਧਿਕਾਰੀ ਇਸ ਨੂੰ ਰੁਟੀਨ ਤਬਾਦਲਾ ਦੱਸ ਰਹੇ ਹਨ। ਤਬਾਦਲੇ ਕੀਤੇ ਅਧਿਕਾਰੀਆਂ ਨੂੰ ਤੁਰੰਤ ਨਵੀਆਂ ਤਾਇਨਾਤੀਆਂ ‘ਤੇ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਵੀ 13 ਜੂਨ ਨੂੰ 17 ਦੇ ਕਰੀਬ ਐਸਐਚਓ ਅਤੇ 3 ਏਐਸਆਈ ਦੇ ਤਬਾਦਲੇ ਕੀਤੇ ਗਏ ਸਨ। ਬੀਤੀ ਰਾਤ ਜਾਰੀ ਹੁਕਮਾਂ ਵਿੱਚ ਇੰਸਪੈਕਟਰ ਵਿਜੇ ਨੂੰ ਟਰੈਫਿਕ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਥਾਣਾ ਡਿਵੀਜ਼ਨ ਨੰਬਰ 5 ਵਿੱਚ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਗਰਮੀ ਦਾ ਕਹਿਰ : ਪੰਜਾਬ ਦੇ 16 ਜ਼ਿਲ੍ਹਿਆਂ ‘ਚ ਹੀਟ ਵੇਵ…

ਇਸੇ ਤਰ੍ਹਾਂ ਇੰਸਪੈਕਟਰ ਕੁਲਵੰਤ ਕੌਰ ਨੂੰ ਪੁਲਿਸ ਲਾਈਨ ਤੋਂ ਮਹਿਲਾ ਸੈੱਲ ਵਿੱਚ ਤਾਇਨਾਤ ਕੀਤਾ ਗਿਆ ਹੈ। ਇੰਸਪੈਕਟਰ ਬਿਕਰਮਜੀਤ ਸਿੰਘ ਨੂੰ ਪੁਲੀਸ ਲਾਈਨਜ਼ ਤੋਂ ਸੀਆਈਏ-2 ਵਿੱਚ ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਨਵਦੀਪ ਸਿੰਘ ਨੂੰ ਪੁਲੀਸ ਲਾਈਨਜ਼ ਤੋਂ ਸੀਆਈਏ-3 ਵਿੱਚ ਤਾਇਨਾਤ ਕੀਤਾ ਗਿਆ ਹੈ।

ਇੰਸਪੈਕਟਰ ਰਾਜੇਸ਼ ਕੁਮਾਰ ਦਾ ਤਬਾਦਲਾ ਸੀਆਈਏ-3 ਤੋਂ ਸੀਆਈਏ-1 ਵਿੱਚ ਕਰ ਦਿੱਤਾ ਗਿਆ ਹੈ। ਇੰਸਪੈਕਟਰ ਜਗਜੀਤ ਸਿੰਘ ਦਾ ਤਬਾਦਲਾ ਥਾਣਾ ਡਿਵੀਜ਼ਨ ਨੰਬਰ 5 ਤੋਂ ਪੁਲਿਸ ਲਾਈਨਜ਼ ਕਰ ਦਿੱਤਾ ਗਿਆ ਹੈ। ਇੰਸਪੈਕਟਰ ਦਵਿੰਦਰ ਕੌਰ ਨੂੰ ਥਾਣੇ ਦੇ ਮਹਿਲਾ ਸੈੱਲ ਤੋਂ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇੰਸਪੈਕਟਰ ਬੇਅੰਤ ਜੁਨੇਜਾ ਦਾ ਤਬਾਦਲਾ ਸੀਆਈਏ-2 ਤੋਂ ਪੁਲਿਸ ਲਾਈਨ ਕਰ ਦਿੱਤਾ ਗਿਆ ਹੈ। ਇੰਸਪੈਕਟਰ ਕੁਲਵੰਤ ਸਿੰਘ ਨੂੰ ਸੀਆਈਏ-1 ਤੋਂ ਹਟਾ ਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ।

 

LEAVE A REPLY

Please enter your comment!
Please enter your name here