ਅਹਿਮਦਾਬਾਦ ‘ਚ ਇੱਕ ਬਿਲਡਿੰਗ ‘ਚ ਅੱਗ ਲੱਗ ਗਈ। ਅਹਿਮਦਾਬਾਦ ਦੇ ਸ਼ਾਹੀਬਾਗ ਇਲਾਕੇ ‘ਚ ਸ਼ਨੀਵਾਰ ਨੂੰ 11 ਮੰਜ਼ਿਲਾ ਇਮਾਰਤ ਦੀ 7ਵੀਂ ਮੰਜ਼ਿਲ ‘ਤੇ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ 15 ਸਾਲਾ ਲੜਕੀ ਦੀ ਦਰਦਨਾਕ ਮੌਤ ਹੋ ਗਈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਲੜਕੀ ਬਾਲਕੋਨੀ ‘ਚੋਂ 25 ਮਿੰਟ ਤੱਕ ਉਸ ਨੂੰ ਬਚਾਉਣ ਲਈ ਲੋਕਾਂ ਨੂੰ ਤਰਲੇ ਕਰਦੀ ਰਹੀ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਪੁਲਿਸ ਮੁਤਾਬਕ ਅਹਿਮਦਾਬਾਦ ਫਾਇਰ ਬ੍ਰਿਗੇਡ ਨੂੰ ਸਵੇਰੇ 7:28 ‘ਤੇ ਇਸ ਘਟਨਾ ਸਬੰਧੀ ਸੂਚਨਾ ਮਿਲੀ ਕਿ ਗਿਰਧਰਨਗਰ ਸਰਕਲ, ਸ਼ਾਹੀਬਾਗ ਨੇੜੇ ਸਥਿਤ ਆਰਚਿਡ ਗ੍ਰੀਨ ਫਲੈਟ ਦੀ 7ਵੀਂ ਮੰਜ਼ਿਲ ‘ਚ ਅੱਗ ਲੱਗ ਗਈ ਹੈ। ਸੂਚਨਾ ਤੋਂ ਬਾਅਦ ਐਂਬੂਲੈਂਸ ਸਮੇਤ 15 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਘਟਨਾ ਸਬੰਧੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਜਾਣਕਾਰੀ ਅਨੁਸਾਰ ਅੱਗ ਲੱਗਣ ਸਮੇਂ ਫਲੈਟ ਵਿੱਚ ਪੰਜ ਲੋਕ ਮੌਜੂਦ ਸਨ। ਚਾਰੇ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ, ਜਦੋਂ ਕਿ ਪ੍ਰਾਚੀ (15) ਕਮਰੇ ਵਿੱਚ ਫਸ ਗਈ। ਜਿਸ ‘ਤੋਂ ਬਾਅਦ ਉਹ ਬਚਾਅ ਲਈ ਬਾਲਕੋਨੀ ਵੱਲ ਚਲੀ ਗਈ। ਇਸ ਦੌਰਾਨ ਉਹ ਖਿੜਕੀ ਕੋਲ ਆਈ ਅਤੇ ਉਸ ਨੂੰ ਬਚਾਉਣ ਦੀ ਗੁਹਾਰ ਲਗਾਉਣ ਲੱਗੀ। ਇਸ ਭਿਆਨਕ ਹਾਦਸੇ ਵਿਚ ਪਰਿਵਾਰ ਦੇ ਚਾਰ ਲੋਕਾਂ ਦਾ ਬਚਾਅ ਹੋ ਗਿਆ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ!

ਇਸ ਹਾਦਸੇ ਦੇ ਚਸ਼ਮਦੀਦਾਂ ਮੁਤਾਬਕ ਬਚਾਅ ਕਾਰਜ ਸਵੇਰੇ 8 ਵਜੇ ਦੇ ਕਰੀਬ ਸ਼ੁਰੂ ਹੋਇਆ। ਫਾਇਰ ਬ੍ਰਿਗੇਡ ਦੀ ਟੀਮ 8ਵੀਂ ਮੰਜ਼ਿਲ ‘ਤੇ ਪਹੁੰਚ ਗਈ। ਉਥੋਂ ਦੋ ਵਿਅਕਤੀ ਰੱਸੀ ਬੰਨ੍ਹ ਕੇ ਉਸ ਬਾਲਕੋਨੀ ਵਿਚ ਪਹੁੰਚੇ। ਉਨ੍ਹਾਂ ਨੇ ਬੱਚੀ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਹ 100 ਫੀਸਦੀ ਤੱਕ ਅੱਗ ਵਿਚ ਸੜ ਚੁੱਕੀ ਸੀ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here