ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਨਾਲ ਹਾਦਸੇ ਵਾਪਰਣ ਦਾ ਸਿਲਸਿਲਾ ਜਾਰੀ ਹੈ। ਕੋਈ ਨਾ ਕੋਈ ਪੰਜਾਬੀ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ। ਅਜਿਹਾ ਹੀ ਇੱਕ ਹਾਦਸਾ ਫਿਰੋਜ਼ਪੁਰ ਦੇ ਇੱਕ ਨੌਜਵਾਨ ਨਾਲ ਵਾਪਰਿਆ।
ਇਸ ਮ੍ਰਿਤਕ ਦੀ ਪਛਾਣ ਕੁਨਾਲ ਚੋਪੜਾ ਵਜੋਂ ਹੋਈ ਹੈ। ਉਹ ਸਿਰਫ 21 ਸਾਲਾ ਦਾ ਸੀ। ਪਿਛਲੇ ਸਾਲ ਹੀ ਕੁਨਾਲ ਸਟੱਡੀ ਵੀਜ਼ੇ ‘ਤੇ ਆਸਟਰੇਲੀਆ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਨੇੜੇ ਇੱਕ ਹਾਦਸਾ ਵਾਪਰਿਆ ਜਿਸ ਵਿੱਚ ਭਾਰਤੀ ਮੂਲ ਦੇ ਕੁਨਾਲ ਚੋਪੜਾ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ਦੇ Fast Bowler ਸਿਧਾਰਥ ਸ਼ਰਮਾ ਦਾ ਦਿਹਾਂਤ
ਮਿਲੀ ਜਾਣਕਾਰੀ ਮੁਤਾਬਕ ਕੁਨਾਲ ਕੰਮ ਕਰਕੇ ਜਦੋਂ ਆਪਣੀ ਗੱਡੀ ਵਿਚ ਵਾਪਸ ਘਰ ਪਰਤ ਰਿਹਾ ਸੀ ਤਾਂ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਉਸ ਦੀ ਗੱਡੀ ਟਰੱਕ ਨਾਲ ਟਕਰਾ ਗਈ ਜਿਸ ਨਾਲ ਉਸ ਦੀ ਮੌਤ ਹੋ ਗਈ। ਕੁਨਾਲ ਦੀ ਮੌਤ ਨਾਲ ਪੂਰੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ।








