ਅੰਮ੍ਰਿਤਸਰ ਅੱਜ ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਪੁੱਜਾ ਇਹ ਜੱਥਾ ਦੇ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 09 ਫਰਵਰੀ ਨੂੰ ਅਟਾਰੀ ਵਾਘਾ ਸਰਹੱਦ ਰਾਹੀਂ ਵਾਪਸ ਪਾਕਿਸਤਾਨ ਜਾਵੇਗਾ। ਇਹ 44 ਦੇ ਕਰੀਬ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਨਕਾਣਾ ਸਾਹਿਬ ਤੋਂ ਭਾਰਤ ਵਿੱਚ ਦਰਸ਼ਣ ਕਰਨ ਲਈ ਆਇਆ ਹੈ।

ਇਹ ਜੱਥਾ ਪੰਜਾਬ ਅਤੇ ਦਿੱਲੀ ਵਿਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰੇਗਾ ਇਹ ਜਥੇ ਦੀ ਅਗਵਾਈ ਸ ਹਰਭਜਨ ਸਿੰਘ ਪਾਕਿਸਤਾਨ ਦੀ ਸ਼ੇਖੂਪੁਰਾ ਨਨਕਾਣਾ ਸਾਹਿਬ ਕਰ ਰਹੇ ਹਨ ਇਹ ਜੱਥਾ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਮੁੜ ਦਿੱਲੀ ਲਈ ਰਵਾਨਾ ਹੋਵੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਜੱਥੇ ਵਿੱਚ ਸ਼ਾਮਿਲ ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਦੋਵਾਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਵੀਜਾ ਪ੍ਰਣਾਲੀ ਸਰਲ ਕੀਤੀ ਜਾਵੇ ਤਾਂ ਜੋ ਸਿੱਖ ਸ਼ਰਧਾਲੂ ਆਪਣੇ ਗੁਰੂ ਧਾਮਾ ਦੇ ਦਰਸ਼ਨ ਕਰਨ ਲਈ ਆ ਜਾ ਸਕਣ ਉਨ੍ਹਾਂ ਕਿਹਾ ਕਿ ਮਨ ਨੂੰ ਬਹੁਤ ਖੁਸ਼ੀ ਹੋਈ ਭਾਰਤ ਆਕੇ ਇਥੋਂ ਦੇ ਲੋਕਾਂ ਦਾ ਬਹੁਤ ਪਿਆਰ ਮਿਲਿਆ ਸਾਨੂੰ ਕਿਸੇ ਕਿਸਮ ਦੀ ਕਮੀ ਮਹਿਸੂਸ ਨਹੀਂ ਹੋਈ ਉਨ੍ਹਾਂ ਦੱਸਿਆ ਕਿ ਕੁਝ ਸ਼ਰਧਾਲੂ ਅਜਿਹੇ ਹਨ। ਜੋ ਭਾਰਤ ਦੇ ਵਿਚ ਪਹਿਲੀ ਵਾਰ ਆਏ ਹਨ ਜਿਹੜੇ ਕੁਝ ਸਟੂਡੈਂਟਸ ਵੀ ਹਨ।

ਉਨ੍ਹਾਂ ਕਿਹਾ ਕਿ 200 ਦੇ ਕਰੀਬ ਪਾਵਨ ਸਰੂਪ ਜੋ ਅੱਜ ਆਉਣੇ ਸਨ ਉਹ ਕਿਸੇ ਕਾਰਨਾਂ ਦੇ ਚਲਦੇ ਕੁੱਝ ਸਮਾਂ ਬਾਅਦ ਆਉਣਗੇ। ਇਹ ਜੱਥਾ ਅੰਮ੍ਰਿਤਸਰ ਤੇ ਦਿੱਲੀ ਵਿਖੇ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰੇਗਾ। ਇਸ ਜੱਥੇ ਨੂੰ ਲੈਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਕ ਬਸ ਭੇਜੀ ਗਈ ਸੀ ਅਤੇ ਲੰਗਰ ਦਾ ਵੀ ਪੁਖਤਾ ਪ੍ਰਬੰਧ ਕੀਤਾ ਗਿਆ ਸੀ।

ਇਸ ਮੌਕੇ ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ ਨੇ ਦੱਸਿਆ ਕਿ ਅੱਜ 44 ਦੇ ਕਰੀਬ ਸਿੱਖ ਸ਼ਰਧਾਲੂਆਂ ਦਾ ਜੱਥਾ ਅਟਾਰੀ ਵਗ੍ਹਾਆ ਸਰਹੱਦ ਰਾਹੀਂ ਭਾਰਤ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਆਇਆ ਹੈ 25 ਦਿਨ ਦੇ ਵੀਜੇ ਤੇ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਇਹ ਜੱਥਾ 9 ਫਰਵਰੀ ਨੂੰ ਅਟਾਰੀ ਵਗ੍ਹਾਆ ਸਰਹੱਦ ਰਾਹੀਂ ਪਾਕਿਸਤਾਨ ਪਰਤੇਗਾ।