ਪੰਜਾਬ ਪੁਲਿਸ ਦੇ ਮੁਲਾਜ਼ਮ ਨਾਲ ਹਿਮਾਚਲ ‘ਚ ਵਾਪਰਿਆ ਵੱਡਾ ਭਾਣਾ
ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਪੁਲਿਸ ਦੇ ਇੱਕ ਜਵਾਨ ਨਾਲ ਭਾਣਾ ਵਾਪਸ ਗਿਆ ਜਿੱਥੇ ਕਿ ਉਸ ਜਵਾਨ ਦੀ ਕਾਰ ਪਾਰਕਿੰਗ ਦੌਰਾਨ ਡੂੰਘੀ ਖਾਈ ‘ਚ ਡਿੱਗ ਗਈ, ਜਿਸ ਕਾਰਨ ਗੁਰਦਾਸਪੁਰ ‘ਚ ਤਾਇਨਾਤ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਹੋ ਗਈ। ਉਸ ਦੀ ਪਛਾਣ ਪੰਜਾਬ ਪੁਲੀਸ ਦੇ ਹੈੱਡ ਕਾਂਸਟੇਬਲ ਰਮਨ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਆਈ.ਟੀ.ਆਈ ਕਲੋਨੀ ਵਜੋਂ ਹੋਈ ਹੈ। ਰਮਨ ਕੰਟਰੋਲ ਰੂਮ ‘ਚ ਤਾਇਨਾਤ ਸੀ।
ਪਰਿਵਾਰ ਨਾਲ ਹਿਮਾਚਲ ਪ੍ਰਦੇਸ਼ ਦੇ ਡਲਹੋਜੀ ਖਜਿਆਰ ਗਿਆ ਸੀ ਘੁੰਮਣ
ਮਿਲੀ ਜਾਣਕਾਰੀ ਅਨੁਸਾਰ ਰਮਨ ਕੁਮਾਰ ਆਪਣੇ ਪਰਿਵਾਰ ਨਾਲ ਹਿਮਾਚਲ ਪ੍ਰਦੇਸ਼ ਦੇ ਡਲਹੋਜੀ ਖਜਿਆਰ ਗਿਆ ਹੋਇਆ ਸੀ। ਖੱਜਿਆਰ ਰੋਡ ‘ਤੇ ਟ੍ਰੈਫਿਕ ਜਾਮ ਨੂੰ ਦੇਖਦਿਆਂ ਰਮਨ ਨੇ ਪਰਿਵਾਰ ਨੂੰ ਪੈਦਲ ਚੱਲਣ ਲਈ ਕਿਹਾ ਅਤੇ ਖੁਦ ਕਾਰ ਨੂੰ ਪਾਰਕਿੰਗ ਵਿੱਚ ਲਗਾਉਣ ਲੱਗਿਆ। ਜਿਵੇਂ ਹੀ ਉਹ ਕਾਰ ਖੱਜਿਆਰ ਨੇੜੇ ਖੜ੍ਹੀ ਕਰਨ ਲੱਗਾ ਤਾਂ ਕਾਰ ਉਸ ਦੇ ਪਿੱਛੇ ਖਾਈ ਵਿਚ ਜਾ ਡਿੱਗੀ।
ਇਹ ਵੀ ਪੜ੍ਹੋ :ਪੱਛਮੀ ਬੰਗਾਲ ‘ਚ ਵਾਪਰਿਆ ਵੱਡਾ ਰੇਲ ਹਾਦਸਾ, ਕੰਚਨਜੰਗਾ ਐਕਸਪ੍ਰੈਸ ਨਾਲ ਟਕਰਾਈ ਮਾਲ ਗੱਡੀ
ਇਹ ਘਟਨਾ ਐਤਵਾਰ ਸ਼ਾਮ 7 ਵਜੇ ਦੀ ਦੱਸੀ ਜਾ ਰਹੀ ਹੈ। ਆਸ ਪਾਸ ਦੇ ਲੋਕਾਂ ਨੇ ਅਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਮੌਕੇ ‘ਤੇ ਜਾ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਰਮਨ ਕੁਮਾਰ ਦੀ ਮੌਤ ਹੋ ਚੁੱਕੀ ਸੀ। ਰਮਨ ਕੁਮਾਰ ਪੰਜਾਬ ਪੁਲਿਸ ਦੇ ਵੱਖ-ਵੱਖ ਥਾਣਿਆਂ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ। ਇਸ ਸਮੇਂ ਉਹ ਗੁਰਦਾਸਪੁਰ ਪੁਲੀਸ ਕੰਟਰੋਲ ਰੂਮ ਵਿੱਚ ਤਾਇਨਾਤ ਸੀ।