PRTC ਬੱਸ ਡ੍ਰਾਈਵਰ ਨਾਲ ਵਾਪਰਿਆ ਵੱਡਾ ਭਾਣਾ || Latest News || Punjab News || News in Punjab
ਆਏ ਦਿਨ ਪੰਜਾਬ ਭਰ ਦੇ ਵਿੱਚ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਹਨ , ਜਿਸ ਕਾਰਨ ਰੋਜ਼ ਅਨੇਕਾਂ ਹੀ ਜਾਨਾਂ ਚੱਲੀਆਂ ਜਾਂਦੀਆਂ ਹਨ | ਅਜਿਹਾ ਹੀ ਇੱਕ ਹੋਰ ਹਾਦਸਾ ਵਾਪਰਿਆ ਜਿੱਥੇ ਕਿ ਨਾਭਾ SDM ਰਿਹਾਇਸ਼ ਦੇ ਸਾਹਮਣੇ ਇੱਕ PRTC ਬੱਸ ਡ੍ਰਾਈਵਰ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ | ਦਰਅਸਲ ਇਹ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੀ ਡਿਊਟੀ ਤੇ ਜਾ ਰਿਹਾ ਸੀ ਕਿ ਇਸ ਦੌਰਾਨ ਕਿਸੇ ਅਣਪਛਾਤੇ ਵਹੀਕਲ ਨੇ ਉਸਨੂੰ ਟੱਕਰ ਮਾਰ ਦਿੱਤੀ | ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ | ਮ੍ਰਿਤਕ ਡਰਾਈਵਰ ਦੀ ਪਹਿਚਾਨ ਜਤਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਨਾਭਾ ਦਾ ਰਹਿਣ ਵਾਲਾ ਹੈ।
ਪਰਿਵਾਰਿਕ ਮੈਂਬਰਾਂ ਦਾ ਰੋ -ਰੋ ਬੁਰਾ ਹਾਲ
ਰਾਹਗੀਰ ਨੇ ਦੱਸਿਆ ਕਿ ਕਿਸੇ ਵਾਹਨ ਚਾਲਕ ਨੇ ਇਸ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਇਸ ਦੀ ਮੌਕੇ ਤੇ ਮੌਤ ਹੋ ਗਈ। ਇਸ ਮੌਕੇ ਤੇ ਮ੍ਰਿਤਕ ਬੱਸ ਡ੍ਰਾਈਵਰ ਦੇ ਨਾਲ ਕੰਮ ਕਰਦੇ ਬੱਸ ਦੇ ਕੰਡਕਟਰ ਰਾਮਧੀਰ ਨੇ ਕਿਹਾ ਕਿ ਅਸੀਂ ਹਰ ਰੋਜ਼ ਦੀ ਤਰ੍ਹਾਂ ਇਕੱਠੇ ਹੀ ਜਾਂਦੇ ਸੀ। ਉੱਥੇ ਹੀ ਮ੍ਰਿਤਕ ਜਤਿੰਦਰ ਸਿੰਘ ਦੀ ਰੋਦੀ ਕਰਲਾਉਂਦੀ ਮਾਂ ਨੇ ਕਿਹਾ ਕਿ ਮੇਰਾ ਇੱਕੋ ਸਹਾਰਾ ਸੀ ਅਤੇ ਉਹ ਵੀ ਚਲਾ ਗਿਆ ਅਤੇ ਮੈਂ ਹੁਣ ਕਿਸ ਦੇ ਸਹਾਰੇ ਜ਼ਿੰਦਗੀ ਬਸਰ ਕਰਾਂਗੀ। ਪਰਿਵਾਰਿਕ ਮੈਂਬਰਾਂ ਦਾ ਰੋ -ਰੋ ਕੇ ਬੁਰਾ ਹਾਲ ਹੋ ਗਿਆ ਹੈ।
ਮਾਂ ਦਾ ਇੱਕੋ -ਇੱਕ ਸਹਾਰਾ ਸੀ ਮ੍ਰਿਤਕ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਦੇ ਪਿਤਾ ਦੀ ਕਾਫ਼ੀ ਸਮੇਂ ਪਹਿਲਾ ਹੀ ਮੌਤ ਹੋ ਚੁੱਕੀ ਸੀ | ਜਿਸ ਤੋਂ ਬਾਅਦ ਉਹ ਮਾਂ ਦਾ ਇੱਕੋ ਇੱਕ ਸਹਾਰਾ ਸੀ ਅਤੇ ਹੁਣ ਉਹ ਸਹਾਰਾ ਵੀ ਨਹੀਂ ਰਿਹਾ | ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ | ਨਾਭਾ ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿੱਚ ਜਤਿੰਦਰ ਦੀ ਮੌਤ ਹੋਈ ਹੈ। ਇਸ ਘਟਨਾ ਸਬੰਧੀ ਜਾਂਚ ਕਰ ਰਹੇ ਹਾਂ।