ਲੁਧਿਆਣਾ ਬੱਸ ਸਟੈਂਡ ਨੇੜੇ ਇੱਕ ਹੋਟਲ ‘ਚ ਨੌਜਵਾਨ ਨਾਲ ਵਾਪਰ ਗਿਆ ਵੱਡਾ ਭਾਣਾ || Punjab News

0
187
A big incident happened to a young man in a hotel near Ludhiana bus stand

ਲੁਧਿਆਣਾ ਬੱਸ ਸਟੈਂਡ ਨੇੜੇ ਇੱਕ ਹੋਟਲ ‘ਚ ਨੌਜਵਾਨ ਨਾਲ ਵਾਪਰ ਗਿਆ ਵੱਡਾ ਭਾਣਾ

ਲੁਧਿਆਣਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਬੱਸ ਸਟੈਂਡ ਦੇ ਨੇੜੇ ਰਾਏਕੋਟ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ ਹੈ | ਦੱਸਿਆ ਜਾ ਰਿਹਾ ਹੈ ਨੌਜਵਾਨ ਨੇ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਹੈ। ਸੂਚਨਾ ਮਿਲਣ ਦੇ ਬਾਅਦ ਥਾਣਾ ਕੋਚਰ ਮਾਰਕੀਟ ਅਤੇ ਥਾਣਾ ਡਵੀਜ਼ਨ ਨੰ. 5 ਦੀ ਪੁਲਿਸ ਮੌਕੇ ’ਤੇ ਪਹੁੰਚੀ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਨਿਵਾਸੀ ਰਾਏਕੋਟ ਵਜੋਂ ਹੋਈ ਹੈ।

ਬੀਤੇ ਦਿਨੀਂ ਇਕ ਹੋਟਲ ਦਾ ਕਮਰਾ ਲਿਆ ਸੀ ਕਿਰਾਏ ’ਤੇ

ਥਾਣਾ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਅੰਮ੍ਰਿਤਪਾਲ ਸਿੰਘ ਬੱਸ ਸਟੈਂਡ ਦੇ ਨੇੜੇ ਇਕ ਹੋਟਲ ਦਾ ਕਮਰਾ ਕਿਰਾਏ ’ਤੇ ਲਿਆ ਸੀ। ਸੋਮਵਾਰ ਸਵੇਰੇ ਕਾਫੀ ਸਮੇਂ ਤੱਕ ਰੂਮ ਨਹੀਂ ਖੁੱਲ੍ਹਾ ਤਾਂ ਹੋਟਲ ਪ੍ਰਬੰਧਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਤਾਂ ਪਤਾ ਲੱਗਾ ਕਿ ਅੰਮ੍ਰਿਤਪਾਲ ਸਿੰਘ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਇਹ ਵੀ ਪੜ੍ਹੋ : Union Budget 2024 : ਨਿਰਮਲਾ ਸੀਤਾਰਮਨ ਨੇ ਖੋਲਿਆ ਬਜਟ ਦਾ ਪਿਟਾਰਾ , ਜਾਣੋ ਕਿਹੜੇ ਵਰਗ ਲਈ ਕੀ ਸੌਗਾਤ

ਪੁਲਿਸ ਨੇ ਅੰਮ੍ਰਿਤਪਾਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੰਮ੍ਰਿਤਪਾਲ ਨੇ ਖੁਦਕੁਸ਼ੀ ਕਿਉਂ ਕੀਤੀ ਫਿਲਹਾਲ ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

LEAVE A REPLY

Please enter your comment!
Please enter your name here