A big incident happened to the family returning from Mata Chintapurni bowing down

ਮਾਤਾ ਚਿੰਤਪੁਰਨੀ ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਭਾਣਾ || Latest News

ਦੇਸ਼ ਭਰ ‘ਚ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਹਨ | ਇਸੇ ਦੇ ਚੱਲਦਿਆਂ ਫਿਲੌਰ ਵਿੱਚ ਅੱਜ ਸਵੇਰੇ ਤੜਕਸਾਰ ਮਾਤਾ ਚਿੰਤਪੁਰਨੀ ਵਿਖੇ ਮੱਥਾ ਟੇਕ ਕੇ ਵਾਪਿਸ ਆ ਰਹੇ ਇੱਕ ਪਰਿਵਾਰ ਨਾਲ ਵੱਡਾ ਭਾਣਾ ਵਾਪਰ ਗਿਆ | ਜਿੱਥੇ ਕਿ ਤੇਜ਼ ਰਫਤਾਰ ਕਾਰ ਦੀ ਟ੍ਰੈਕਟਰ-ਟਰਾਲੀ ਨਾਲ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ‘ਚ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਛੇ ਲੋਕ ਜ਼ਖਮੀ ਹੋਏ ਹਨ। ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ।

ਜਖ਼ਮੀਆਂ ਨੂੰ ਤਰੁੰਤ ਹਸਪਤਾਲ ‘ਚ ਕਰਵਾਇਆ ਦਾਖਲ

ਇਸ ਸਬੰਧੀ ਥਾਣਾ ਫਿਲੌਰ ਦੇ ਥਾਣੇਦਾਰ ਵਿਜੇ ਕੁਮਾਰ ਨੇ ਦੱਸਿਆ ਕਿ ਫਿਲੌਰ ਨੇੜੇ ਇੱਕ ਕਾਰ ਅੱਗੇ ਜਾ ਰਹੇ ਟ੍ਰੈਕਟਰ ਟਰਾਲੀ ਵਿੱਚੋ ਜ਼ੋਰ ਨਾਲ ਜਾ ਵੱਜੀ। ਮੌਕੇ ਤੇ ਪਹੁੰਚੀ ਪੁਲਿਸ ਪਾਰਟੀ ਨੇ ਜਖ਼ਮੀਆਂ ਨੂੰ ਇਲਾਜ ਲਈ ਤਰੁੰਤ ਸਿਵਲ ਹਸਪਤਾਲ ਫਿਲੌਰ ਵਿਖੇ ਭੇਜਿਆ। ਕਾਰ ਵਿੱਚ ਸਵਾਰ ਸਰਵਨ ਕੁਮਾਰ ਪੁੱਤਰ ਉਮੇਸ਼ ਦੀ ਹਸਪਤਾਲ ਵਿੱਚ ਮੌਤ ਹੋ ਗਈ। ਡੇਢ ਸਾਲ ਦਾ ਵੈਭਵ ਪੁੱਤਰ ਦਰਮੇਸ਼ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਹੈ।

ਡ੍ਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹੋ ਸਕਦਾ ਹਾਦਸਾ

ਥਾਣੇਦਾਰ ਵਿਜੇ ਕੁਮਾਰ ਨੇ ਦੱਸਿਆ ਕਿ ਜਖ਼ਮੀਆਂ ਵਿਚ ਆਰਿਆ ਪੁੱਤਰ ਦਰਮੇਸ਼, ਸੁਰਿੰਦਰ ਪੁੱਤਰ ਮੋਹਿੰਦਰ, ਸੁਨੀਤਾ ਦੇਵੀ ਪੁੱਤਰੀ ਓਮੇਸ਼ ,ਗੌਤਮ ਕੁਮਾਰ ਪੁੱਤਰ ਰਵੀਕਾਂਤ ਸਾਰੇ ਵਾਸੀ ਲੁਧਿਆਣਾ ਦੇ ਦੱਸੇ ਜਾ ਰਹੇ ਹਨ। ਇਹ ਸਾਰੇ ਇਕੋ ਪਰਿਵਾਰ ਦੇ ਮੈਂਬਰ ਹਨ ਅਤੇ ਮਾਤਾ ਚਿੰਤਪੁਰਨੀ ਵਿਖੇ ਮੱਥਾ ਟੇਕ ਕੇ ਵਾਪਿਸ ਕਾਰ ਨੰਬਰ ਪੀ ਬੀ 01 ਈ 7124 ਵਿੱਚ ਆਪਣੇ ਘਰ ਤਾਜਪੁਰ ਰੋਡ ਲੁਧਿਆਣਾ ਪਰਤ ਰਹੇ ਸਨ।

ਇਹ ਵੀ ਪੜ੍ਹੋ :4 ਜੁਲਾਈ ਨੂੰ ਬ੍ਰਿਟੇਨ ‘ਚ ਹੋਣਗੀਆਂ ਆਮ ਚੋਣਾਂ, ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕੀਤਾ ਐਲਾਨ

ਰਾਹਗੀਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਹਾਦਸਾ ਕਾਰ ਡ੍ਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹੋ ਸਕਦਾ ਹੈ। ਦੂਜੇ ਪਾਸੇ ਇਸ ਹਾਦਸੇ ਵਿੱਚ ਟ੍ਰੈਕਟਰ ਚਾਲਕ ਨੂੰ ਵੀਂ ਸੱਟਾ ਲੱਗੀਆਂ ਹਨ। ਟ੍ਰੈਕਟਰ-ਟਰਾਲੀ ਅਤੇ ਕਾਰ ਬੁਰੀ ਤਰਾਂ ਨੁਕਸਾਨੇ ਗਏ। ਚਾਲਕ ਨੇ ਦੱਸਿਆ ਕਿ ਪੁਲਿਸ ਨੇ ਕ੍ਰੇਨ ਮੰਗਵਾ ਕੇ ਦੋਵੇਂ ਵਾਹਨਾ ਨੂੰ ਇਕ ਪਾਸੇ ਕੀਤਾ ਅਤੇ ਟ੍ਰੈਫਿਕ ਚਾਲੂ ਕਰਵਾਇਆ।

LEAVE A REPLY

Please enter your comment!
Please enter your name here