ਖੇਤ ‘ਚ ਪਾਣੀ ਲਗਾਉਣ ਗਏ ਪਿਓ-ਪੁੱਤ ਨਾਲ ਵਾਪਰਿਆ ਵੱਡਾ ਭਾਣਾ || Punjab News

0
59
A big incident happened to the father and son who went to water the field

ਖੇਤ ‘ਚ ਪਾਣੀ ਲਗਾਉਣ ਗਏ ਪਿਓ-ਪੁੱਤ ਨਾਲ ਵਾਪਰਿਆ ਵੱਡਾ ਭਾਣਾ

ਜਲਾਲਾਬਾਦ ਦੇ ਪਿੰਡ ਪਾਕਾਂ ਤੋਂ ਇੱਕ ਬਹੁਤ ਹੀ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਖੇਤ ਵਿੱਚ ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਤੇ ਹਮਲਾਵਰ ਦੋਵੇਂ ਇੱਕੋ ਪਿੰਡ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖੇਤਾਂ ਵਿੱਚ ਲਗਾ ਰਹੇ ਸਨ ਪਾਣੀ ਦੀ ਵਾਰੀ

ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਤੇ ਉਸ ਦੇ ਪੁੱਤਰ ਹਰਮੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਕਾਰਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ ਵਿੱਚ ਹੀ ਜ਼ਮੀਨ ਠੇਕੇ ‘ਤੇ ਲਈ ਸੀ। ਜਿਹੜੀ ਜ਼ਮੀਨ ਠੇਕੇ ‘ਤੇ ਲਈ ਸੀ, ਉਸ ਜ਼ਮੀਨ ‘ਤੇ ਪਹਿਲਾਂ ਠੇਕੇ ‘ਤੇ ਲੈ ਕੇ ਖੇਤੀ ਕਰਨ ਵਾਲੇ ਮੁਲਜ਼ਮ ਉਨ੍ਹਾਂ ਤੋਂ ਰੰਜਿਸ਼ ਰੱਖਦੇ ਸਨ। ਉਸਨੇ ਦੱਸਿਆ ਕਿ ਉਸ ਦਾ ਭਰਾ ਅਵਤਾਰ ਸਿੰਘ ਅਤੇ ਭਤੀਜਾ ਹਰਮੀਤ ਸਿੰਘ ਖੇਤਾਂ ਵਿੱਚ ਪਾਣੀ ਦੀ ਵਾਰੀ ਲਗਾ ਰਹੇ ਸਨ। ਇੰਨੇ ਨੂੰ ਉਕਤ ਮੁਲਜ਼ਮ ਮੌਕੇ ‘ਤੇ ਆਏ ਅਤੇ ਪਹਿਲਾਂ ਉਸ ਦੇ ਭਤੀਜੇ ਹਰਮੀਤ ਸਿੰਘ ਨੂੰ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ ਅਤੇ ਉਸ ਮਗਰੋਂ ਉਸ ਦੇ ਭਰਾ ਅਵਤਾਰ ਸਿੰਘ ਨੂੰ ਵੀ ਗੋਲੀਆਂ ਮਾਰ ਦਿੱਤੀਆਂ।

ਜ਼ਮੀਨ ਠੇਕੇ ‘ਤੇ ਲੈਣ ਦੀ ਸੀ ਰੰਜਿਸ਼

ਉਨ੍ਹਾਂ ਕਿਹਾ ਕਿ ਪਹਿਲਾਂ ਉਕਤ ਦੋਸ਼ੀ ਪਲਵਿੰਦਰ ਸਿੰਘ, ਰਘਬੀਰ ਸਿੰਘ, ਬਲਬੀਰ ਸਿੰਘ ਪੁੱਤਰਾਨ ਜੋਗਿੰਦਰ ਸਿੰਘ ਵਾਸੀ ਪਾਕਾ ਇਹ ਜ਼ਮੀਨ ਵਾਹੁੰਦੇ ਸਨ ਪਰ ਹੁਣ ਦੋ ਸਾਲਾਂ ਤੋਂ ਮੇਰਾ ਭਰਾ ਅਵਤਾਰ ਸਿੰਘ ਠੇਕੇ ਲੈ ਕੇ ਵਾਹੀ ਕਰ ਰਿਹਾ ਸੀ। ਇਸੇ ਗੱਲ ਦੀ ਇਹ ਲੋਕ ਰੰਜਿਸ਼ ਰੱਖਦੇ ਸਨ। ਜਿਸ ਦੇ ਚਲਦਿਆਂ ਉਨ੍ਹਾਂ ਇਨ੍ਹਾਂ ਵਾਰਦਾਤ ਨੂੰ ਅੰਜਾਮ ਦਿੰਦਿਆਂ ਮੇਰੇ ਭਰਾ ਅਤੇ ਭਤੀਜੇ ਦਾ ਖੇਤ ਵਿਚ ਹੀ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਜਾਣੋ ਕਿਉਂ ਹੋਈ ਚੱਲਦੀ ਟਰੇਨ ‘ਤੇ ਪੱਥਰਾਂ ਦੀ ਬਰਸਾਤ…

ਮੁਲਜ਼ਮਾਂ ਦੇ ਖਿਲਾਫ਼ ਕੀਤੀ ਜਾ ਰਹੀ ਕਾਰਵਾਈ

ਦੁਖਦਾਈ ਵਾਲੀ ਗੱਲ ਇਹ ਹੈ ਕਿ ਮ੍ਰਿਤਕ ਅਵਤਾਰ ਸਿੰਘ ਦੇ ਦੋ ਬੇਟੇ ਸਨ, ਜਿਨ੍ਹਾਂ ਵਿੱਚੋਂ ਹਰਮੀਤ ਸਿੰਘ ਦਾ ਪਿਤਾ ਦੇ ਨਾਲ ਹੀ ਕਤਲ ਕਰ ਦਿੱਤਾ ਗਿਆ, ਜਦੋਂ ਕਿ ਦੂਜਾ ਬੇਟਾ ਅਪਾਹਜ ਹੈ। ਮ੍ਰਿਤਕ ਨੌਜਵਾਨ ਹਰਮੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਕੁਝ ਦਿਨ ਪਹਿਲਾਂ ਹੀ ਇਕ ਬੇਟੀ ਤੋਂ ਬਾਅਦ ਬੇਟਾ ਹੋਇਆ ਸੀ। ਇਸ ਮਾਮਲੇ ਵਿੱਚ DSP ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕਤਲ ਦਾ ਕੇਸ ਦਰਜ ਕਰ ਕੇ ਮੁਲਜ਼ਮਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।  ਪਿਓ-ਪੁੱਤ ਦੀ ਦਰਦਨਾਕ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ |

 

 

 

 

LEAVE A REPLY

Please enter your comment!
Please enter your name here