ਵਿਆਹ ਦੀ ਵਰ੍ਹੇਗੰਢ ‘ਤੇ ਪਤੀ-ਪਤਨੀ ਨਾਲ ਵਾਪਰਿਆ ਵੱਡਾ ਭਾਣਾ || Punjab News

0
33
A big incident happened to the husband and wife on the wedding anniversary

ਵਿਆਹ ਦੀ ਵਰ੍ਹੇਗੰਢ ‘ਤੇ ਪਤੀ-ਪਤਨੀ ਨਾਲ ਵਾਪਰਿਆ ਵੱਡਾ ਭਾਣਾ || Punjab News

ਪੰਜਾਬ ਵਿੱਚ ਆਏ ਦਿਨ ਸਾਨੂੰ ਸੜਕ ਹਾਦਸੇ ਦੇਖਣ ਤੇ ਸੁਣਨ ਨੂੰ ਮਿਲ ਰਹੇ ਹਨ | ਅਜਿਹਾ ਹੀ ਇੱਕ ਹੋਰ ਹਾਦਸਾ ਵਾਪਰਿਆ ਹੈ ਜਿੱਥੇ ਕਿ ਇੱਕ ਬਜ਼ੁਰਗ ਜੋੜੇ ਨਾਲ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਹੀ ਵੱਡਾ ਭਾਣਾ ਵਾਪਰ ਗਿਆ ਹੈ | ਇਹ ਹਾਦਸਾ ਖੰਨਾ ਦੇ ਪਿੰਡ ਘੁਡਾਣੀ ਕਲਾਂ ਨੇੜੇ ਵਾਪਰਿਆ ਹੈ ਜਿੱਥੇ ਕਿ ਦੋਵੇਂ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਗੁਰਦੁਆਰਾ ਰਾੜਾ ਸਾਹਿਬ ਮੱਥਾ ਟੇਕਣ ਜਾ ਰਹੇ ਸਨ ਕਿ ਰਸਤੇ ਵਿੱਚ ਇੱਕ ਸਕਾਰਪੀਓ ਕਾਰ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਪਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਤਨੀ ਨੇ ਲੁਧਿਆਣਾ ਡੀ.ਐਮ.ਸੀ. ਵਿਚ ਦਮ ਤੋੜ ਦਿੱਤਾ । ਮ੍ਰਿਤਕਾਂ ਦੀ ਪਛਾਣ ਜਰਨੈਲ ਸਿੰਘ ਕੈਂਥ (60) ਅਤੇ ਰਾਜਵਿੰਦਰ ਕੌਰ ਵਾਸੀ ਬੀਜਾ ਵਜੋਂ ਹੋਈ ਹੈ।

ਪਤੀ ਦੀ ਮੌਕੇ ‘ਤੇ ਹੀ ਮੌਤ

ਇਹ ਭਾਣਾ ਐਤਵਾਰ ਸਵੇਰੇ ਕਰੀਬ 10.30 ਵਜੇ ਵਾਪਰਿਆ ਜਿੱਥੇ ਕਿ ਪਿੰਡ ਬੀਜਾ ਦਾ ਰਹਿਣ ਵਾਲੇ 60 ਸਾਲਾ ਜਰਨੈਲ ਸਿੰਘ ਤੇ ਪਤਨੀ ਰਾਜਵਿੰਦਰ ਕੌਰ ਨਾਲ ਆਪਣੀ ਐਕਟਿਵਾ ‘ਤੇ ਘਰੋਂ ਨਿਕਲਿਆ ਕਿਉਂਕਿ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਰਾੜਾ ਸਾਹਿਬ ਵਿਖੇ ਮੱਥਾ ਟੇਕਣਾ ਸੀ। ਇਸ ਦੌਰਾਨ ਘੁਡਾਣੀ ਕਲਾਂ ਨੇੜੇ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਤੇਜ਼ ਰਫਤਾਰ ਹੋਣ ਕਾਰਨ ਟੱਕਰ ਇੰਨੀ ਜ਼ੋਰਦਾਰ ਸੀ ਕਿ ਸਕੂਟਰ ਚਲਾ ਰਹੇ ਜਰਨੈਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਰਾਜਵਿੰਦਰ ਕੌਰ ਨੂੰ ਜ਼ਖ਼ਮੀ ਹਾਲਤ ਵਿੱਚ ਪਹਿਲਾਂ ਰਾੜਾ ਸਾਹਿਬ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਉਥੋਂ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਪਰੰਤੂ ਡੀਐਮਸੀ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।

ਪੁੱਤ ਛੇ ਮਹੀਨੇ ਪਹਿਲਾਂ ਹੀ ਗਿਆ ਕੈਨੇਡਾ

ਮਿਲੀ ਜਾਣਕਾਰੀ ਅਨੁਸਾਰ ਜਰਨੈਲ ਸਿੰਘ ਪਿਛਲੇ ਕਾਫੀ ਸਮੇਂ ਤੋਂ ਕੱਪੜੇ ਸਿਲਾਈ ਕਰਨ ਦਾ ਕੰਮ ਕਰਦਾ ਸੀ। ਉਸਦਾ ਪੁੱਤਰ ਗੁਰਸੇਵਕ ਸਿੰਘ ਕਰੀਬ ਛੇ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਹੈ | ਉਸ ਦੀਆਂ ਦੋ ਧੀਆਂ ਹਨ ਜੋ ਵਿਆਹੀਆਂ ਹੋਈਆਂ ਹਨ। ਸਵੇਰੇ ਬੇਟੇ ਨੇ ਫ਼ੋਨ ‘ਤੇ ਆਪਣੇ ਮਾਪਿਆਂ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ, ਜਿਸ ਤੋਂ ਬਾਅਦ ਜਰਨੈਲ ਸਿੰਘ ਆਪਣੀ ਪਤਨੀ ਸਮੇਤ ਐਕਟਿਵਾ ‘ਤੇ ਸਵਾਰ ਹੋ ਕੇ ਗੁਰਦੁਆਰੇ ਜਾਣ ਲਈ ਨਿਕਲ ਗਿਆ। ਉਹਨਾਂ ਦੇ ਪੁੱਤ ਨੂੰ ਕੀ ਪਤਾ ਸੀ ਕਿ ਉਸਦੀ ਇਹ ਮਾਪਿਆਂ ਨਾਲ ਆਖ਼ਰੀ ਗੱਲਬਾਤ ਹੈ |

ਦੋਸ਼ੀ ਖ਼ਿਲਾਫ਼ ਕੇਸ ਦਰਜ

ਦੋਵਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ‘ਚ ਰਖਵਾ ਦਿੱਤਾ ਗਿਆ ਹੈ। ਬੇਟੇ ਦੇ ਕੈਨੇਡਾ ਤੋਂ ਆਉਣ ‘ਤੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹਾਂ ਪਰਿਵਾਰ ਨੂੰ ਸੌਂਪ ਦਿੱਤੀਆਂ ਜਾਣਗੀਆਂ । ਇਸ ਹਾਦਸੇ ਸਬੰਧੀ ਥਾਣਾ ਪਾਇਲ ਵਿੱਚ ਸਕਾਰਪੀਓ ਚਾਲਕ ਸੰਦੀਪ ਸਿੰਘ ਵਾਸੀ ਲੰਮੇ ਜੱਟਪੁਰਾ (ਜਗਰਾਉਂ) ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ । ਐਸਐਚਓ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਦੋਸ਼ੀ ਫ਼ਰਾਰ ਹੈ, ਉਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

 

 

 

 

LEAVE A REPLY

Please enter your comment!
Please enter your name here