A big incident happened with the Gursikh family on the way

ਗੁਰਸਿੱਖ ਪਰਿਵਾਰ ਨਾਲ ਰਸਤੇ ‘ਚ ਵਾਪਰਿਆ ਵੱਡਾ ਭਾਣਾ || News of Punjab || Latest News

ਆਏ ਦਿਨ ਪੰਜਾਬ ਭਰ ‘ਚ ਸੜਕ ਹਾਦਸੇ ਵੱਧਦੇ ਜਾ ਰਹੇ ਹਨ ਜਿਸਦੇ ਚੱਲਦਿਆਂ ਤਰਨਤਾਰਨ ਦੇ ਹਰੀਕੇ ਭਿੱਖੀਵਿੰਡ ਤੋਂ ਇੱਕ ਮੰਦਭਾਗੀ ਖ਼ਬਰ ਆਈ ਹੈ | ਜਿੱਥੇ ਦੇਰ ਸ਼ਾਮ ਹਰੀਕੇ ਭਿੱਖੀਵਿੰਡ ਰੋਡ ‘ਤੇ ਇੱਕ ਕਾਰ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ । ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ । ਇਸ ਹਾਦਸੇ ਵਿੱਚ ਕਾਰ ਸਵਾਰ ਪਤੀ-ਪਤਨੀ ਤੇ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ ਹੈ, ਜਦਕਿ ਉਨ੍ਹਾਂ ਦਾ ਭਾਣਜਾ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।

ਜ਼ਖਮੀ ਨੂੰ ਇਲਾਜ ਲਈ ਪਹੁੰਚਾਇਆ ਹਸਪਤਾਲ

ਹਾਦਸੇ ਦਾ ਪਤਾ ਲੱਗਦੇ ਹੀ ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਨੇ ਦੇਹਾਂ ਨੂੰ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਤੇ ਜ਼ਖਮੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਜਾਣਕਰੀ ਮੁਤਾਬਕ ਕਾਰ ਸਵਾਰ ਨੇੜਲੇ ਪਿੰਡ ਠਾਕਰਪੁਰਾ ਦੇ ਰਹਿਣ ਵਾਲੇ ਸਨ। ਕਾਰ ਸਵਾਰ ਨਿਸ਼ਾਨ ਸਿੰਘ ਆਪਣੀ ਪਤਨੀ ਰਜਵੰਤ ਕੌਰ, ਆਪਣੇ ਬੇਟੇ ਨਵਦੀਪ ਸਿੰਘ ਅਤੇ ਭਾਣਜੇ ਜਗਜੀਤ ਸਿੰਘ ਸਣੇ ਸੰਗਰੂਰ ਤੋ ਠੱਕਰਪੁਰਾ ਆ ਰਹੇ ਸਨ ਕਿ ਪਿੰਡ ਬੂਹ ਹਵੇਲੀਆਂ ਦੇ ਮੋੜ ‘ਤੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਜਿਸ ਵਿੱਚ ਨਿਸ਼ਾਨ ਸਿੰਘ ,ਪਤਨੀ ਰਜਵੰਤ ਕੌਰ, ਬੇਟਾ ਨਵਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦ ਕਿ ਗੰਭੀਰ ਜਖਮੀ ਜਗਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਨੇ ਹਸਪਤਾਲ ਭੇਜ ਦਿੱਤਾ ।

ਇਹ ਵੀ ਪੜ੍ਹੋ : ਵਿਦੇਸ਼ ‘ਚ ਭਾਰਤੀ ਮੂਲ ਦੇ 3 ਵਿਦਿਆਰਥੀਆਂ ਨਾਲ ਵਾਪਰਿਆ ਭਾਣਾ, ਭਿਆਨਕ ਸੜਕ ਹਾਦਸੇ ‘ਚ ਗਈ ਜਾਨ

ਦਰਅਸਲ , ਕੁਝ ਦਿਨਾਂ ਤੱਕ ਕੈਨੇਡਾ ਨੌਜਵਾਨ ਨਵਦੀਪ ਸਿੰਘ ਨੇ ਕੈਨੇਡਾ ਜਾਣਾ ਸੀ। ਜਿਸ ਕਾਰਨ ਸਾਰਾ ਪਰਿਵਾਰ ਪੁੱਤ ਦੇ ਕੈਨੇਡਾ ਦਾ ਵੀਜ਼ਾ ਆਉਣ ਦੀ ਖੁਸ਼ੀ ਵਿਚ ਰਿਸ਼ਤੇਦਾਰਾਂ ਨੂੰ ਮਿਲਣ ਗਿਆ ਸੀ ਤੇ ਵਾਪਸ ਘਰ ਆਉਂਦੇ ਸਮੇਂ ਉਹਨਾਂ ਨਾਲ ਇਹ ਭਾਣਾ ਵਾਪਰ ਗਿਆ।

LEAVE A REPLY

Please enter your comment!
Please enter your name here