ਛਬੀਲ ਪੀਣ ਲਈ ਖੜ੍ਹੇ ਜੋੜੇ ਨੂੰ ਬੱਸ ਨੇ ਮਾਰੀ ਟੱਕਰ, 10 ਮਹੀਨੇ ਦੇ ਬੱਚੇ ਦੀ ਹੋਈ ਮੌ.ਤ ॥ Latest News

0
127

ਛਬੀਲ ਪੀਣ ਲਈ ਖੜ੍ਹੇ ਜੋੜੇ ਨੂੰ ਬੱਸ ਨੇ ਮਾਰੀ ਟੱਕਰ, 10 ਮਹੀਨੇ ਦੇ ਬੱਚੇ ਦੀ ਹੋਈ ਮੌ.ਤ

ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇ ‘ਤੇ ਪਿੰਡ ਪੀਰ ਮੁਹੰਮਦ ਨੇੜੇ ਛਬੀਲ ਪੀਣ ਲਈ ਖੜ੍ਹੇ ਇੱਕ ਜੋੜੇ ਨਾਲ ਦਰਦਨਾਕ ਹਾਦਸਾ ਵਾਪਰਿਆ। ਸੜਕ ‘ਤੇ ਖੜ੍ਹੇ ਜੋੜੇ ਨੂੰ ਰੋਡਵੇਜ਼ ਦੀ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮਹਿਲਾ ਦੇ ਹੱਥ ਤੋਂ 10 ਮਹੀਨੇ ਦਾ ਬੱਚਾ ਡਿੱਗ ਗਿਆ ਅਤੇ ਬੱਸ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ ਅਤੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ‘ਚ ਅਣਪਛਾਤੇ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬੱਚੇ ਦੇ ਪਿਤਾ ਪਾਲਾ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਬੱਚਿਆਂ ਨਾਲ ਸਾਈਕਲ ‘ਤੇ ਪਿੰਡ ਪੰਜੇ ਤੋਂ ਫਤਿਹਗੜ੍ਹ ਨੂੰ ਵਾਪਸ ਆ ਰਿਹਾ ਸੀ ਕਿ ਤੇਜ਼ ਗਰਮੀ ਕਾਰਨ ਰਸਤੇ ‘ਚ ਪੀਰ ਮੁਹੰਮਦ ਪਿੰਡ ਦੇ ਬੱਸ ਸਟੈਂਡ ਨੇੜੇ ਮਿੱਠੇ ਪਾਣੀ ਦਾ ਛਬੀਲ ਦੇਖ ਕੇ ਰੁਕ ਗਿਆ। ਇਸ ਦੌਰਾਨ ਪਿੱਛੇ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ 10 ਮਹੀਨੇ ਦਾ ਬੱਚਾ ਸੁਖਚੈਨ ਪਤਨੀ ਦੇ ਹੱਥੋਂ ਹੇਠਾਂ ਡਿੱਗ ਗਿਆ। ਬੱਸ ਦੇ ਟਾਇਰ ਹੇਠਾਂ ਆਉਣ ਨਾਲ ਉਸ ਦੀ ਮੌਤ ਹੋ ਗਈ, ਹਾਲਾਂਕਿ ਦੋਵਾਂ ਦੇ ਵੀ ਸੱਟਾਂ ਲੱਗੀਆਂ, ਜਦੋਂਕਿ ਬੱਚੇ ਦੀ ਮਾਂ ਦੀ ਸਿਹਤ ਵੀ ਵਿਗੜ ਗਈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦਾ ਫੈਸਲਾ- NEET ਪ੍ਰੀਖਿਆ ਦੁਬਾਰਾ ਨਹੀਂ ਹੋਵੇਗੀ, ਫਾਈਨਲ ਨਤੀਜਾ ਦੋ ਦਿਨਾਂ ਵਿੱਚ ਐਲਾਨਿਆ ਜਾਵੇਗਾ

ਪੁਲਿਸ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਰੋਡਵੇਜ਼ ਦੀ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਧਾਰਾ 106/1, 125 ਬੀ.ਐਨ.ਐਸ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਦੋਸ਼ੀ ਬੱਸ ਡ੍ਰਾਈਵਰ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here