ਪੰਜਾਬੀ ਗਾਇਕ G Khan ਦੀਆਂ ਵਧੀਆਂ ਮੁਸ਼ਕਲਾਂ! ਲੁਧਿਆਣਾ ਪੁਲਿਸ ਕੋਲ ਸ਼ਿਕਾਇਤ ਹੋਈ ਦਰਜ

0
69

ਪੰਜਾਬੀ ਗਾਇਕ G Khan ਗਣਪਤੀ ਵਿਸਰਜਨ ਦਿਵਸ ‘ਤੇ ਆਪਣੇ ਵਲੋਂ ਗਾਏ ਗੀਤਾਂ ਕਾਰਨ ਵਿਵਾਦਾਂ ‘ਚ ਘਿਰ ਗਏ ਹਨ। ਗਣਪਤੀ ਵਿਸਰਜਨ ਦਿਵਸ ‘ਤੇ ਪੰਜਾਬ ਦੇ ਲੁਧਿਆਣਾ ਦੇ ਮੁਹੱਲਾ ਜਨਕ ਪੁਰੀ ਵਿਖੇ ਬਾਬਾ ਗਣਪਤੀ ਸੇਵਾ ਸੰਘ ਦੇ ਪ੍ਰਬੰਧਕਾਂ ਵੱਲੋਂ ਪੰਜਾਬੀ ਗਾਇਕ ਜੀ ਖਾਨ ਨੂੰ ਸਮਾਗਮ ਵਿੱਚ ਗੁਣਗਾਨ ਕਰਨ ਲਈ ਸੱਦਾ ਦਿੱਤਾ ਗਿਆ। ਸਮਾਗਮ ਵਿੱਚ ਪੰਜਾਬੀ ਗਾਇਕ ਜੀ ਖਾਨ ਨੇ ਕੁਝ ਪੰਜਾਬੀ ਗੀਤ ਜਿਵੇਂ ‘ਪੈਗ ਮੋਟੇ-ਮੋਟੇ ਲਾ ਕੇ ਹਾਣ ਦੀਏ, ਤੇਰੇ ਵਿੱਚ ਵੱਜਣ ਨੂੰ ਜੀ ਕਰਦਾ’, ‘ਚੋਲੀ ਕੇ ਪੀਛੇ ਕਿਆ ਹੈ’ ਆਦਿ ਪੇਸ਼ ਕੀਤੇ।

ਜੀ ਖਾਨ ਦੇ ਗੀਤਾਂ ਦਾ ਵਿਰੋਧ ਕਰਦਿਆਂ ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੇ ਥਾਣਾ ਡਵੀਜ਼ਨ ਨੰਬਰ 2 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਅਮਿਤ ਅਰੋੜਾ ਨੇ ਕਿਹਾ ਕਿ ਗਾਇਕ ਜੀ ਖਾਨ ਨੇ ਜਨਕਪੁਰੀ ਵਿੱਚ ਹੋਏ ਗਣਪਤੀ ਸਮਾਗਮ ਵਿੱਚ ਅਸ਼ਲੀਲ ਗੀਤ ਗਾ ਕੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਧਾਰਮਿਕ ਸਮਾਗਮਾਂ ਵਿੱਚ ਅਜਿਹੇ ਗੀਤ ਗਾਉਣਾ ਨਿੰਦਣਯੋਗ ਹੈ। ਅਮਿਤ ਅਰੋੜਾ ਨੇ ਦੱਸਿਆ ਕਿ ਸਮਾਗਮ ਦਾ ਆਯੋਜਨ ਭਾਜਪਾ ਆਗੂ ਹਨੀ ਬੇਦੀ ਵੱਲੋਂ ਕੀਤਾ ਗਿਆ ਹੈ। ਭਾਜਪਾ ਹਮੇਸ਼ਾ ਹਿੰਦੂਤਵ ਦੀ ਗੱਲ ਕਰਦੀ ਰਹੀ ਹੈ, ਫਿਰ ਭਾਜਪਾ ਦੇ ਸੂਬਾ ਪੱਧਰੀ ਆਗੂਆਂ ਨੂੰ ਇਹ ਕਿਉਂ ਨਹੀਂ ਦਿਸ ਰਿਹਾ ਕਿ ਉਨ੍ਹਾਂ ਦੇ ਆਗੂ ਗਾਇਕਾਂ ਨੂੰ ਬੁਲਾ ਕੇ ਧਾਰਮਿਕ ਸਮਾਗਮਾਂ ਵਿੱਚ ਅਸ਼ਲੀਲ ਗੀਤ ਗਾ ਰਹੇ ਹਨ।

ਭਾਜਪਾ ਨੂੰ ਇਸ ਮਾਮਲੇ ਵਿੱਚ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਇਸ ਦੇ ਨਾਲ ਹੀ ਅਮਿਤ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਜਿੱਥੇ ਵੀ ਜੀ ਖਾਨ ਦਾ ਸ਼ੋਅ ਹੋਵੇਗਾ, ਉਹ ਇਸ ਦਾ ਸਖ਼ਤ ਵਿਰੋਧ ਕਰਨਗੇ। ਅਮਿਤ ਅਰੋੜਾ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 2 ਦੇ ਐਸਐਚਓ ਅਰਸ਼ਦੀਪ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੋਮਵਾਰ ਤੱਕ ਮਾਮਲੇ ਦੀ ਜਾਂਚ ਕਰਕੇ ਕੇਸ ਦਰਜ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here