ਸਰਹੱਦ ਨੇੜੇ ਮਿਲਿਆ ਡਰੋਨ, ਪੁਲਿਸ ਨੇ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਸ਼ੁਰੂ
ਗੁਰਦਾਸਪੁਰ ਦੇ ਕਲਾਨੌਰ ਥਾਣਾ ਦੇ ਅਧੀਨ ਭਾਰਤ-ਪਾਕਿ ਸਰਹੱਦ ਦੇ ਨੇੜੇ ਪਿੰਡ ਅਗਵਾਨ ਵਿੱਚ ਖੇਤ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ ਹੈ। ਜਿਸ ਖੇਤ ਵਿੱਚੋਂ ਡਰੋਨ ਬਰਾਮਦ ਹੋਇਆ ਹੈ ਉਸਦਾ ਮਾਲਕ ਪਿੰਡ ਦਾ ਹੀ ਕਿਸਾਨ ਬਲਦੇਵ ਸਿੰਘ ਹੈ। ਉਸਨੇ ਖੇਤੀ ਦੇ ਲਈ ਖੇਤ ਨੂੰ ਪਿੰਡ ਦੇ ਹੀ ਕਿਸਾਨ ਸੁਖਵਿੰਦਰ ਸਿੰਘ ਨੂੰ ਠੇਕੇ ‘ਤੇ ਦਿੱਤਾ ਹੋਇਆ ਹੈ।
ਇਹ ਵੀ ਪੜ੍ਹੋ: MP ਅੰਮ੍ਰਿਤਪਾਲ ਦੇ ਭਰਾ ਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਮਿਲੀ ਜ਼ਮਾਨਤ ॥ Punjab News ॥ Latest News
ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਕਿਸਾਨ ਸੁਖਵਿੰਦਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਖੇਤਾਂ ਵਿੱਚ ਗਿਆ ਤਾਂ ਉਸਨੇ ਉੱਥੇ ਖੇਤਾਂ ਵਿੱਚ ਪਿਆ ਇੱਕ ਡਰੋਨ ਦੇਖਿਆ। ਜਿਸਦੇ ਬਾਅਦ ਮਾਮਲੇ ਦੀ ਜਾਣਕਾਰੀ ਥਾਣਾ ਕਲਾਨੌਰ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਜਿਸ ਖੇਤ ਵਿੱਚੋਂ ਡਰੋਨ ਬਰਾਮਦ ਹੋਇਆ ਹੈ, ਉਸ ਖੇਤ ਵਿੱਚ ਫਸਲ ਬੀਜੀ ਗਈ ਹੈ ਤੇ ਪਾਣੀ ਭਰਿਆ ਹੋਇਆ ਹੈ। ਕਾਲੇ ਰੰਗ ਦਾ ਡਰੋਨ ਪਾਣੀ ਵਾਲੇ ਖੇਤ ਵਿੱਚ ਪਿਆ ਮਿਲਿਆ। ਡਰੋਨ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।