35 ਕਰੋੜ ਦੀ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 35 ਕਰੋੜ ਦੀ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਕਾਲੇ ਧਨ ਤੋਂ ਬਣੀ ਜਾਇਦਾਦ ਦੀ ਵੀ ਭਾਲ ਕੀਤੀ ਜਾ ਰਹੀ ਹੈ। ਫ਼ਿਲਹਾਲ ਪੁਲਿਸ ਉਸ ਦੇ ਪਿਛਲੇ ਅਤੇ ਅੱਗੇ ਲਿੰਕਾਂ ਦੀ ਜਾਂਚ ਕਰ ਰਹੀ ਹੈ।
ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ ਤਸਕਰ
ਥਾਣਾ ਲੋਪੋਕੇ ਦੇ ਮੁੱਖ ਅਫਸਰ ਨੂੰ ਸੂਚਨਾ ਮਿਲੀ ਸੀ ਕਿ ਜਗਰੂਪ ਸਿੰਘ ਉਰਫ ਜੁਗਨੂੰ ਵਾਸੀ ਡਾਲਾ ਵੱਡੀ ਪੱਧਰ ‘ਤੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਜਿਸ ‘ਤੇ ਥਾਣਾ ਲੋਪੋਕੇ ਦੇ ਮੁੱਖ ਅਫਸਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਆਪਣੀ ਪੁਲਸ ਪਾਰਟੀ ਨੂੰ ਗੁਪਤ ਤਰੀਕੇ ਨਾਲ ਜਾਣਕਾਰੀ ਹਾਸਲ ਹੋਈ। ਜਿਸ ਤੋਂ ਬਾਅਦ ਦੋਸ਼ੀ ਜਗਰੂਪ ਸਿੰਘ ਉਰਫ ਜੁਗਨੂੰ ਨੂੰ ਉਸ ਸਮੇਂ ਦਬੋਚ ਲਿਆ ਗਿਆ ਜਦੋਂ ਉਹ ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ।
ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ || Today News
ਜਗਰੂਪ ਸਿੰਘ ਨੂੰ ਪਿੰਡ ਕਮਾਸਕੇ ਤੋਂ ਥੋੜ੍ਹਾ ਪਹਿਲਾਂ ਪੀਰ ਬਾਬਾ ਦੇ ਟਿਕਾਣੇ ਨੇੜੇ ਫੜਿਆ ਗਿਆ। ਮੌਕੇ ‘ਤੇ ਮੁਲਜ਼ਮ ਕੋਲੋਂ 5 ਕਿਲੋ ਹੈਰੋਇਨ, ਦੋ ਮੋਬਾਈਲ ਫ਼ੋਨ ਬ੍ਰਾਂਡ ਓਪੋ ਅਤੇ ਸੈਮਸੰਗ ਅਤੇ ਇੱਕ ਸਪਲੈਂਡਰ ਬਰਾਮਦ ਕੀਤਾ ਗਿਆ। ਮੁਲਜ਼ਮਾਂ ਖ਼ਿਲਾਫ਼ ਥਾਣਾ ਲੋਪੋਕੇ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਉਪਰੋਕਤ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਿਸ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਫੜੇ ਗਏ ਮੁਲਜ਼ਮਾਂ ਦੀ ਕਾਲੇ ਧਨ ਤੋਂ ਬਣੀ ਜਾਇਦਾਦ ਦੀ ਵੀ ਪੜਤਾਲ ਕੀਤੀ ਜਾਵੇਗੀ ਅਤੇ ਜੇਕਰ ਅਜਿਹੀ ਕੋਈ ਜਾਇਦਾਦ ਪਾਈ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ।









