ਜਗਰਾਓਂ ਦੇ ਗੁਰਦੁਆਰਾ ਸਾਹਿਬ ‘ਚ ਵੜਿਆ ਸ਼ਰਾਬੀ, ਲੋਕਾਂ ਨੇ ਕੀਤੀ ਕੁੱਟਮਾਰ
ਪੰਜਾਬ ਦੇ ਜਗਰਾਓਂ ਸ਼ਹਿਰ ਦੇ ਕੋਠੇ ਖਜੂਰਾ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਗੁਰਦੁਆਰਾ ਸਾਹਿਬ ਦੇ ਨੇੜੇ ਰਹਿਣ ਵਾਲਾ ਇੱਕ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਗਿਆ। ਇੰਨਾ ਹੀ ਨਹੀਂ ਸ਼ਰਾਬ ਦੇ ਨਸ਼ੇ ‘ਚ ਦੋਸ਼ੀ ਨੇ ਸੱਚਖੰਡ ‘ਚ ਬੈਠੀ ਸੰਗਤ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇੱਥੋਂ ਤੱਕ ਕਿ ਸੰਗਤ ਨੂੰ ਗੁਰਦੁਆਰਾ ਸਾਹਿਬ ਨਾ ਆਉਣ ਲਈ ਵੀ ਕਹਿਣ ਲੱਗਾ।
ਲੋਕਾਂ ਨੇ ਕੀਤੀ ਬੁਰੀ ਤਰ੍ਹਾਂ ਕੁੱਟਮਾਰ
ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ। ਇਸ ਤੋਂ ਪਹਿਲਾਂ ਕਿ ਸ਼ਰਾਬੀ ਸੱਚਖੰਡ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ, ਲੋਕਾਂ ਨੇ ਉਸ ਨੂੰ ਫੜ ਲਿਆ। ਲੋਕਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਬਾਥਰੂਮ ਵਿਚ ਬੰਦ ਕਰ ਦਿੱਤਾ ਅਤੇ ਪੁਲਿਸ ਨੂੰ ਸੂਚਨਾ ਦੇ ਦਿੱਤੀ। ਮਾਮਲਾ ਗੰਭੀਰ ਹੋਣ ਕਾਰਨ ਪੀਸੀਆਰ ਮੁਲਾਜ਼ਮ ਮੌਕੇ ’ਤੇ ਪੁੱਜੇ। ਪੁਲੀਸ ਮੁਲਾਜ਼ਮ ਦੋਸ਼ੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਲੈ ਗਏ। ਥਾਣਾ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਕੱਲ੍ਹ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸ਼ੁਰੂ ਹੋਣਗੀਆਂ Online ਕਲਾਸਾਂ
ਮਾਨਸਿਕ ਤੌਰ ’ਤੇ ਸੀ ਪ੍ਰੇਸ਼ਾਨ
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ ਵਿਅਕਤੀ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਸ ਨੇ ਦੱਸਿਆ ਕਿ ਘਰ ‘ਚ ਬੱਚਾ ਹੋਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ, ਇਸੇ ਪ੍ਰੇਸ਼ਾਨੀ ਕਾਰਨ ਉਹ ਸ਼ਰਾਬ ਦੇ ਨਸ਼ੇ ‘ਚ ਗੁਰਦੁਆਰਾ ਸਾਹਿਬ ਆਇਆ ਅਤੇ ਹੰਗਾਮਾ ਕਰਨ ਲੱਗਾ।