ਜਲੰਧਰ ਵਿਖੇ ਇਕ ਲੜਕੀ ਦੀ ਹੋਈ ਸ਼ੱਕੀ ਹਾਲਤ ’ਚ ਮੌਤ

0
26
Jasmeen Suicide

ਜਲੰਧਰ, 15 ਸਤੰਬਰ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਹਾਈਟਸ-2 ਦੇ ਬਲਾਕ-ਡੀ. ਵਿਖੇ ਇਕ ਲੜਕੀ ਦੀ ਸ਼ੱਕੀ ਹਾਲਤ ਵਿਚ ਮੌਤ (Death) ਹੋ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਹੈ ।

ਕੌਣ ਹੈ ਇਹ ਲੜਕੀ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਵਿਖੇ ਜੋ ਇਕ ਲੜਕੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਵਿਚ ਮੌਤ ਦੇ ਘਾਟ ਉਤਰੀ ਲੜਕੀ ਦੀ ਪਛਾਣ 24 ਸਾਲਾ ਜੈਸਮੀਨ (Jasmine) ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਲੜਕੀ ਦੀ ਮੌਤ ਦਾ ਕਾਰਨ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ (Suicide) ਕੀਤੇ ਜਾਣਾ ਦੱਸਿਆ ਜਾ ਰਿਹਾ ਹੈ ।

ਪੁਲਸ ਨੇ ਕੀਤੀ ਕਾਨੂੰਨੀ ਕਾਰਵਾਈ ਸ਼ੁਰੂ

ਉਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ । ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ । ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ ।

ਕੀ ਦੱਸਿਆ ਥਾਣਾ ਸਦਰ ਦੇ ਸਬ-ਇੰਸਪੈਕਟਰ ਨੇ

ਥਾਣਾ ਸਦਰ ਦੇ ਸਬ-ਇੰਸਪੈਕਟਰ ਬਲਕਰਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲੜਕੀ ਨੇ ਬਲਾਕ ਡੀ ਦੇ ਫਲੈਟ ਦੀ ਛੱਤ ਤੋਂ ਛਾਲ ਮਾਰ ਕੇ ਆਤਮਹੱਤਿਆ ਕਰ ਲਈ ਹੈ । ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਜੈਸਮੀਨ ਆਪਣੀ ਪੜ੍ਹਾਈ ਪੂਰੀ ਕਰ ਚੁੱਕੀ ਸੀ ਅਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ (Mentally disturbed) ਚੱਲ ਰਹੀ ਸੀ । ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਜੈਸਮੀਨ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ । ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ।

LEAVE A REPLY

Please enter your comment!
Please enter your name here