ਫ਼ਤਿਹਗੜ੍ਹ ਸਾਹਿਬ, 21 ਜੁਲਾਈ 2026 : ਪੰਜਾਬ ਦੇ ਜਿਲਾ ਫਤਿਹਗੜ੍ਹ ਸਾਹਿਬ (Fatehgarh Sahib District) ਤੋਂ ਮੱਂਥਾ ਟੇਕ ਕੇ ਦਿੱਲੀ ਵਿਖੇ ਕੀਤੇ ਜਾਣ ਵਾਲੇ ਰੋੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਜੱਥਾ ਸ਼ੰਭੂ ਬਾਰਡਰ (Shambhu Border) ਵੱਲ ਰਵਾਨਾ ਹੋਇਆ ।
ਕਿਊਂ ਕੀਤਾ ਜਾ ਰਿਹਾ ਹੈ ਦਿੱਲੀ ਵਿਖੇ ਰੋਸ ਪ੍ਰਦਰਸ਼ਨ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕਿਸਾਨਾਂ ਵਲੋਂ ਜੋ ਦਿੱਲੀ ਵਿਖੇ ਰੋਸ ਪ੍ਰਦਰਸ਼ਨ (Protest) ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਉਹ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਕੀਤਾ ਗਿਆ ਹੈ । ਇਸ ਮੌਕੇ ਕਿਸਾਨ (Farmer) ਆਗੂ ਸਰਵਣ ਸਿੰਘ ਪੰਧੇਰ ਨੇ ਗੱਲਬਾਤ ਕਰਦਿਆਂ ਆਖਿਆ ਕਿ ਭਾਰਤ-ਅਮਰੀਕਾ ਸਮਝੌਤੇ ਨੂੰ ਰੱਦ ਕਰਵਾਉਣ ਦੀ ਮੰਗ ਲਈ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ । ਉਨ੍ਹਾਂ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਹਰਿਆਣਾ ਵਿੱਚ ਕੋਈ ਧਰਨਾ ਦੇਣ ਦਾ ਪ੍ਰੋਗਰਾਮ ਨਹੀਂ ਹੈ, ਉਹ ਸਿਰਫ਼ ਦਿੱਲੀ ਪਹੁੰਚਣ ਲਈ ਰਸਤੇ ਦੀ ਵਰਤੋਂ ਕਰ ਰਹੇ ਹਨ । ਅਜਿਹੇ ਵਿੱਚ ਕਿਸਾਨਾਂ ਨੂੰ ਹਰਿਆਣਾ ਰਾਹੀਂ ਦਿੱਲੀ ਜਾਣ ਤੋਂ ਰੋਕਣ ਦਾ ਕੋਈ ਜਾਇਜ਼ ਕਾਰਨ ਨਹੀਂ ਬਣਦਾ ।
ਸ਼ਾਂਤੀਮਈ ਤਰੀਕੇ ਨਾਲ ਅੰਦੋਲਨ ਕਰਨਾ ਲੋਕਤੰਤਰਿਕ ਹੱਕ ਹੈ : ਪੰਧੇਰ
ਪੰਧੇਰ ਨੇ ਸਪੱਸ਼ਟ ਕੀਤਾ ਕਿ ਸ਼ਾਂਤਮਈ ਢੰਗ ਨਾਲ ਆਪਣਾ ਅੰਦੋਲਨ ਕਰਨਾ ਲੋਕਤੰਤਰੀ ਹੱਕ ਹੈ ਅਤੇ ਜੇਕਰ ਸ਼ੰਭੂ ਬਾਰਡਰ (Shambhu Border) ‘ਤੇ ਕਿਸਾਨਾਂ ਨੂੰ ਰੋਕਿਆ ਜਾਂਦਾ ਹੈ ਤਾਂ ਇਹ ਅਧਿਕਾਰਾਂ ‘ਤੇ ਪਾਬੰਦੀ ਹੋਵੇਗੀ । ਉਨ੍ਹਾਂ ਕਿਹਾ ਕਿ ਜੇਕਰ ਜਥੇ ਨੂੰ ਬਾਰਡਰ ‘ਤੇ ਰੋਕਿਆ ਗਿਆ ਤਾਂ ਪਹਿਲਾਂ ਤੋਂ ਕੀਤੇ ਐਲਾਨ ਅਨੁਸਾਰ ਕਿਸਾਨ ਉੱਥੇ ਹੀ ਡਟਣਗੇ ਅਤੇ ਮੌਕੇ ਦੇ ਹਾਲਾਤਾਂ ਨੂੰ ਦੇਖਦਿਆਂ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ ।









