ਪੰਜਾਬ ਦੇ ਇਸ ਸ਼ਹਿਰ ਵਿੱਚ ਛੁੱਟੀ ਦਾ ਹੋਇਆ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ || Punjab Update

0
70
A holiday has been announced in this city of Punjab, liquor shops will remain closed along with schools and colleges

ਪੰਜਾਬ ਦੇ ਇਸ ਸ਼ਹਿਰ ਵਿੱਚ ਛੁੱਟੀ ਦਾ ਹੋਇਆ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਕੱਲ੍ਹ ਯਾਨੀ 10 ਸਤੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਹੋਣ ਕਰਕੇ ਬਟਾਲਾ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਇਸ ਦਿਨ ਬਾਹਰੋਂ ਆਉਣ ਜਾਂ ਸਥਾਨਕ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਖਾਸ ਪ੍ਰਬੰਧ ਕੀਤੇ ਜਾਣਗੇ।

ਇਨ੍ਹਾਂ ਸਮਾਗਮਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵੱਲੋਂ ਸਿਵਲ ਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਵਿਆਹ ਪੁਰਬ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ

ਇਸ ਮੌਕੇ ਐੱਸ.ਐੱਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਤੇ ਜਸਵੰਤ ਕੌਰ ਐੱਸ.ਪੀ (ਐੱਚ) ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਅਧਿਕਾਰੀ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨਾਲ ਵੀ ਵਿਆਹ ਪੁਰਬ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ।

ਇਹ ਵੀ ਪੜ੍ਹੋ : ਬੰਗਾਲ ਦੀ ਖਾੜੀ ‘ਚ ਵਧੀ ਹਲਚਲ, 12 ਸਤੰਬਰ ਤੱਕ ਬਣਿਆ ਖਤਰਾ

ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਤ

ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ 10 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਵਾਲੇ ਦਿਨ ਅਤੇ ਉਸ ਤੋਂ ਇਕ ਦਿਨ ਪਹਿਲਾਂ 9 ਸਤੰਬਰ ਨੂੰ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਪਹੁੰਚ ਰਹੇ ਨਗਰ ਕੀਰਤਨ ਸਬੰਧੀ ਸਬੰਧਤ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਵਿਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ।

 

 

 

 

 

 

 

 

 

 

 

 

LEAVE A REPLY

Please enter your comment!
Please enter your name here