ਪੰਜਾਬ ਦੇ ਇਸ ਜ਼ਿਲ੍ਹੇ ‘ਚ ਕੱਲ੍ਹ ਛੁੱਟੀ ਦਾ ਹੋਇਆ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ
ਕੱਲ੍ਹ ਯਾਨੀ 17 ਸਤੰਬਰ ਨੂੰ ਪੰਜਾਬ ਦੇ ਜਲੰਧਰ ਜਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ | ਦਰਅਸਲ, ਜਲੰਧਰ ਦੇ ਪ੍ਰਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਬਾ ਸੋਢਲ ਦੇ ਮੇਲੇ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਜਿਸ ਦੇ ਚੱਲਦਿਆਂ ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ-ਕਾਲਜ ਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ ।
ਮਸ਼ਹੂਰ ਮੇਲੇ ‘ਚ ਦੇਸ਼ ਭਰ ਤੋਂ ਲੋਕ ਆਉਂਦੇ
ਜਲੰਧਰ ‘ਚ ਬਾਬਾ ਸੋਢਲ ਦੇ ਮਸ਼ਹੂਰ ਮੇਲੇ ‘ਚ ਦੇਸ਼ ਭਰ ਤੋਂ ਲੋਕ ਆਉਂਦੇ ਹਨ। ਦੇਸ਼ ਭਰ ਤੋਂ ਖਾਸ ਕਰਕੇ ਚੱਢਾ ਭਾਈਚਾਰੇ ਦੇ ਲੋਕ ਮੱਥਾ ਟੇਕਣ ਤੇ ਬਾਬੇ ਦਾ ਆਸ਼ੀਰਵਾਦ ਲੈਣ ਆਉਂਦੇ ਹਨ। ਦੱਸ ਦੇਈਏ ਕਿ ਮੇਲੇ ਦੇ ਸਬੰਧ ਵਿੱਚ ਸੋਢਲ ਇਲਾਕੇ ਦੇ ਪਾਰਕਾਂ ਵਿੱਚ ਝੂਲੇ ਲਗਾਏ ਗਏ ਹਨ।
ਜਲੰਧਰ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਕਾਫੀ ਚੌਕਸ
ਦੱਸ ਦਈਏ ਕਿ ਜਲੰਧਰ ‘ਚ ਮੇਲੇ ਦੀ ਰੌਣਕ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਜਲੰਧਰ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਕਾਫੀ ਚੌਕਸ ਹੈ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਨਗਰ ਨਿਗਮ ਨੂੰ ਸਫ਼ਾਈ ਸਬੰਧੀ ਸਖ਼ਤ ਆਦੇਸ਼ ਦਿੱਤੇ ਗਏ ਹਨ।