ਦੱਖਣੀ ਸੋਮਾਲੀਆ ਦੇ ਕਿਸਮਾਯੂ ਇਲਾਕੇ ‘ਚ ਇਕ ਹੋਟਲ ‘ਚ ਬੰਬ ਧਮਾਕਾ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬੰਬ ਇਕ ਕਾਰ ‘ਚ ਰੱਖਿਆ ਗਿਆ ਸੀ, ਇਸ ਦੇ ਨਾਲ ਹੀ ਗੋਲੀਬਾਰੀ ਵੀ ਹੋਈ ਹੈ, ਜਿਸ ‘ਚ 9 ਲੋਕਾਂ ਦੀ ਮੌਤ ਹੋ ਗਈ ਅਤੇ 47 ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਹਮਲਾਵਰਾਂ ਨੂੰ ਮਾਰ ਦਿੱਤਾ।
ਸੁਰੱਖਿਆ ਮੰਤਰਾਲੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਤਿੰਨ ਅੱਤਵਾਦੀਆਂ ਨੂੰ ਸੁਰੱਖਿਆ ਅਧਿਕਾਰੀਆਂ ਨੇ ਮਾਰ ਮੁਕਾਇਆ ਜਦਕਿ ਚੌਥੇ ਦੀ ਬੰਬ ਧਮਾਕੇ ਵਿਚ ਹੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਜਿਸ ਹੋਟਲ ਵਿਚ ਇਹ ਧਮਾਕਾ ਹੋਇਆ ਉਹ ਇੱਕ ਸਕੂਲ ਦੇ ਨੇੜੇ ਸੀ ਜਿਸ ਕਾਰਨ ਬਹੁਤ ਸਾਰੇ ਵਿਦਿਆਰਥੀ ਵੀ ਜ਼ਖਮੀ ਹੋਏ ਹਨ।