ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਯੋਗਾ ਕਰਨ ਵਾਲੀ ਲੜਕੀ ‘ਤੇ ਪਰਚਾ ਹੋਇਆ ਦਰਜ
ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਪੁਲਿਸ ਵੱਲੋਂ ਉਸ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕੁੜੀ ‘ਤੇ 295-A ਦਾ ਪਰਚਾ ਦਰਜ ਕੀਤਾ ਹੈ।
ਕੁੜੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਯੋਗਾ ਡੇ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਯੋਗਾ ਕੀਤਾ ਸੀ ਤੇ ਸੋਸ਼ਲ ਮੀਡੀਆ ਅਕਾਊਂਟ ਉਤੇ ਫੋਟੋਆਂ ਸ਼ੇਅਰ ਕੀਤੀਆਂ ਸੀ ਜਿਸ ਤੋਂ ਬਾਅਦ ਮਾਮਲਾ ਚਰਚਾ ਵਿਚ ਆਇਆ ਸੀ ਤੇ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ।
ਇਹ ਵੀ ਪੜ੍ਹੋ : BJP ਦੇ ਕਈ ਆਗੂ ਕਾਂਗਰਸ ‘ਚ ਹੋਏ ਸ਼ਾਮਲ, ਚਰਨਜੀਤ ਚੰਨੀ ਨੇ ਕੀਤਾ ਸਵਾਗਤ || Latest News
ਦੱਸ ਦੇਈਏ ਕਿ ਦਰਅਸਲ ਸੋਸ਼ਲ ਮੀਡੀਆ ਇਨਫਲੁਐਂਸਰ ਅਰਚਨਾ ਕਮਵਾਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਯੋਗਾ ਕਰਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਸਨ। ਅਰਚਨਾ ਨੂੰ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਇਹ ਯੋਗਾ ਕਰਦੇ ਦੇਖਿਆ ਗਿਆ। ਇਕ ਤਸਵੀਰ ‘ਚ ਉਹ ਮੈਡੀਟੇਸ਼ਨ ਪੋਸਚਰ ‘ਚ ਨਜ਼ਰ ਆ ਰਹੀ ਹੈ, ਜਦਕਿ ਦੂਜੀ ਤਸਵੀਰ ‘ਚ ਉਹ ਸ਼ੀਰਸ਼ਾਸਨ ਕਰਦੀ ਨਜ਼ਰ ਆ ਰਹੀ ਹੈ। ਹਾਲਾਂਕਿ ਕੁੜੀ ਵੱਲੋਂ ਮਾਫੀ ਵੀ ਮੰਗੀ ਸੀ ਪਰ ਇਸ ਦੇ ਬਾਵਜੂਦ ਸ਼ਿਕਾਇਤ ਦੇ ਆਧਾਰ ਉਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਪਰਚਾ ਦਰਜ ਕੀਤਾ ਹੈ।
SGPC ਵੱਲੋਂ ਕਾਰਵਾਈ ਕੀਤੇ ਜਾਣ ਤੋਂ ਬਾਅਦ ਅਰਚਨਾ ਮਕਵਾਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਟੋਰੀ ਪੋਸਟ ਕਰਕੇ ਮੁਆਫੀ ਮੰਗੀ ਹੈ। ਅਰਚਨਾ ਨੇ ਕਿਹਾ ਕਿ ਉਸ ਨੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਪੋਸਟ ਨਹੀਂ ਕੀਤੀ ਸੀ। ਉਸ ਨੂੰ ਪਤਾ ਨਹੀਂ ਸੀ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਯੋਗਾ ਕਰਨਾ ਗਲਤ ਹੈ। ਅਰਚਨਾ ਨੇ ਕਿਹਾ, ‘ਮੈਂ ਇਸ ਗਲਤੀ ਲਈ ਮੁਆਫੀ ਮੰਗਦੀ ਹਾਂ। ਮੈਂ ਵਾਅਦਾ ਕਰਦੀ ਹਾਂ ਕਿ ਮੈਂ ਭਵਿੱਖ ਵਿੱਚ ਅਜਿਹਾ ਕਦੇ ਨਹੀਂ ਕਰਾਂਗੀ। ਮੇਰੀ ਮਾਫੀ ਪ੍ਰਵਾਨ ਕੀਤੀ ਜਾਵੇ।