ਛੁੱਟੀ ‘ਤੇ ਘਰ ਆਏ ਫੌਜੀ ਜਵਾਨ ਨਾਲ ਵਾਪਰਿਆ ਵੱਡਾ ਹਾਦਸਾ || News in Punjab Today || Latest News

0
101
A major accident happened to an army soldier who came home on leave

ਛੁੱਟੀ ‘ਤੇ ਘਰ ਆਏ ਫੌਜੀ ਜਵਾਨ ਨਾਲ ਵਾਪਰਿਆ ਵੱਡਾ ਹਾਦਸਾ || News in Punjab Today || Latest News

ਗੁਰਦਾਸਪੁਰ ਦੇ ਪਿੰਡ ਹੀਰ ਵਿੱਚ ਛੁੱਟੀ ‘ਤੇ ਘਰ ਆਏ ਫੌਜੀ ਜਵਾਨ ਨਾਲ ਸੜਕ ਹਾਦਸਾ ਵਾਪਰ ਗਿਆ ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ | ਨਾਲ ਹੀ ਇਸ ਹਾਦਸੇ ਵਿੱਚ ਫੌਜੀ ਦਾ ਛੋਟਾ ਬੱਚਾ ਜ਼ਖਮੀ ਹੋ ਗਿਆ । ਦੱਸਿਆ ਜਾ ਰਿਹਾ ਹੈ ਕਿ ਫੌਜੀ ਜਵਾਨ 15 ਦਿਨਾਂ ਦੀ ਛੁੱਟੀ ‘ਤੇ ਘਰ ਆਇਆ ਹੋਇਆ ਸੀ | ਜਵਾਨ ਅਰਜੁਨ ਸਿੰਘ 155 ਇਨਫੈਂਟਰੀ (TA) ਜੈਕ ਰਾਈਫਲ ਵਿੱਚ ਤਾਇਨਾਤ ਸੀ ਅਤੇ ਇਸ ਦੌਰਾਨ ਉਹ ਜੰਮੂ ਦੇ ਰਜੋਰੀ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ।

ਦਰਅਸਲ ਬੀਤੇ ਕੱਲ ਉਹ ਘਰ ਤੋਂ ਕਿਸੇ ਨਿੱਜੀ ਕੰਮ ਲਈ ਨਿਕਲੇ ਸਨ ਅਤੇ ਵਾਪਿਸ ਆਉਂਦੇ ਸਮੇਂ ਇੱਕ ਟਰਾਲੀ ਦੀ ਸਾਈਡ ਵੱਜਣ ਕਾਰਨ ਉਹ ਸੜਕ ‘ਤੇ ਡਿੱਗ ਗਏ ਜਿਸ ਕਾਰਨ ਉਸਦੀ ਮੌਤ ਹੋ ਗਈ। ਜਿਸ ਤੋਂ ਬਾਅਦ ਅੱਜ ਸਰਕਾਰੀ ਸਨਮਾਨਾਂ ਦੇ ਨਾਲ ਉਹਨਾਂ ਦੇ ਜੱਦੀ ਪਿੰਡ ਵਿਖੇ ਫੌਜੀ ਜਵਾਨ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਜਵਾਨ ਦੀ ਮੌਕੇ ‘ਤੇ ਹੀ ਹੋਈ ਮੌਤ

ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜਵਾਨ ਅਰਜਨ ਸਿੰਘ ਦੇ ਪਰਿਵਾਰਿਕ ਮੈਂਬਰ ਸਾਬਕਾ ਹਵਲਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੂਬੇਦਾਰ ਅਰਜੁਨ ਸਿੰਘ ਆਪਣੇ ਕਿਸੇ ਜਰੂਰੀ ਕੰਮ ਲਈ ਪਿੰਡ ਤੋਂ ਜੋੜਾ ਛਤਰਾਂ ਨੂੰ ਜਾ ਰਿਹਾ ਸੀ। ਇਸ ਦੌਰਾਨ ਜੋੜਾ ਛੱਤਰਾਂ ਦੇ ਨਜ਼ਦੀਕ ਕਿਸੇ ਅਣਪਛਾਤੀ ਟ੍ਰੈਕਟਰ-ਟ੍ਰਾਲੀ ਨੇ ਉਸ ਨੂੰ ਸਾਈਡ ਮਾਰ ਦਿੱਤੀ ਅਤੇ ਉਸ ਦੀ ਘਟਨਾ ਵਾਲੀ ਜਗ੍ਹਾ ਤੇ ਹੀ ਮੌਤ ਹੋ ਗਈ।

ਉਸਦੇ ਨਾਲ ਉਸਦੇ ਇਕ ਛੋਟੇ ਬੱਚੇ ਨੂੰ ਵੀ ਸੱਟਾਂ ਲੱਗ ਗਈਆਂ ਜਿਸ ਦਾ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਵਾਨ ਆਪਣਾ ਨਵਾਂ ਘਰ ਬਣਾ ਰਿਹਾ ਸੀ। ਜਿਸ ਕਰਕੇ ਉਹ ਛੁੱਟੀ ਆਇਆ ਹੋਇਆ ਸੀ ਘਰ ਦਾ ਕੰਮ ਪੂਰਾ ਨਾ ਹੋਣ ਕਾਰਨ ਉਸਨੇ ਕੁਝ ਦਿਨ ਪਹਿਲਾਂ ਹੀ ਆਪਣੀ ਛੁੱਟੀ ਵਧਾਈ ਸੀ ਅਤੇ ਬੀਤੇ ਕੱਲ ਸੜਕ ਹਾਦਸੇ ਵਿੱਚ ਉਸਦੀ ਮੌਤ ਹੋ ਗਈ ਉਹਨਾਂ ਕਿਹਾ ਕਿ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ।

ਇਹ ਵੀ ਪੜ੍ਹੋ : ਜਾਣੋ ਭਾਰਤੀ ਹਵਾਈ ਫੌਜ ਨੇ ਕਿਵੇਂ ਬਚਾਈ 2 ਗੰਭੀਰ ਮਰੀਜ਼ਾਂ ਦੀ ਜਾਨ

ਯੂਨਿਟ ਨੂੰ ਪਿਆ ਵੱਡਾ ਘਾਟਾ

ਇਸ ਦੇ ਨਾਲ ਹੀ ਅੰਤਿਮ ਸੰਸਕਾਰ ਮੌਕੇ ਜਵਾਨ ਨੂੰ ਸ਼ਰਧਾਂਜਲੀ ਦੇਣ ਪਹੁੰਚੇ 155 ਇਨਫੈਂਟਰੀ (TA) ਜੈਕ ਰਾਈਫਲ ਦੇ ਜਵਾਨਾਂ ਨੇ ਕਿਹਾ ਕਿ ਸੂਬੇਦਾਰ ਅਰਜੁਨ ਸਿੰਘ ਇੱਕ ਬਹੁਤ ਹੀ ਹੋਣਹਾਰ ਅਤੇ ਬਹਾਦਰ ਜਵਾਨ ਸੀ। ਅਤੇ ਉਹ ਹਮੇਸ਼ਾ ਹੀ ਆਪਣੇ ਜੂਨੀਅਰ ਜਵਾਨਾਂ ਦੇ ਨਾਲ ਬੜੇ ਪਿਆਰ ਨਾਲ ਗੱਲਬਾਤ ਕਰਦੇ ਸਨ |  ਉਹਨਾਂ ਕਿਹਾ ਕਿ ਉਹਨਾਂ ਦੀ ਮੌਤ ਕਾਰਨ ਉਹਨਾਂ ਦੀ ਯੂਨਿਟ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਿ ਕਦੇ ਵੀ ਪੂਰਾ ਨਹੀਂ ਹੋ ਸਕਦਾ |

 

 

 

LEAVE A REPLY

Please enter your comment!
Please enter your name here