A major accident happened to soldiers returning from election duty

ਚੋਣ ਡਿਊਟੀ ਤੋਂ ਵਾਪਸ ਆ ਰਹੇ ਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ || latest news today

ਦੇਸ਼ ਭਰ ਵਿੱਚ ਸੜਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ | ਆਏ ਦਿਨ ਸੜਕ ਹਾਦਸੇ ਵਾਪਰਨ ਦੀਆਂ ਖ਼ਬਰਾਂ ਸੁਣਨ ਤੇ ਦੇਖਣ ਨੂੰ ਮਿਲਦੀਆਂ ਹਨ | ਅਜਿਹੀ ਹੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ ਜਿੱਥੇ ਕਿ ਸ਼ਨੀਵਾਰ ਸਵੇਰੇ ਮੱਧ ਪ੍ਰਦੇਸ਼ ਦੇ ਬੈਤੁਲ ਜ਼ਿਲ੍ਹੇ ਵਿੱਚ ਬੱਸ ਪਲਟ ਜਾਣ ਕਾਰਨ ਚੋਣ ਡਿਊਟੀ ਤੋਂ ਪਰਤ ਰਹੇ ਜਵਾਨਾਂ ਨਾਲ ਵੱਡਾ ਹਾਦਸਾ ਵਾਪਰਿਆ ਹੈ | ਇਸ ਹਾਦਸੇ ਦੌਰਾਨ 21 ਪੁਲਿਸ ਅਤੇ ਹੋਮ ਗਾਰਡ ਕਰਮਚਾਰੀ ਜ਼ਖਮੀ ਹੋ ਗਏ ਹਨ । ਇੱਕ ਅਧਿਕਾਰੀ ਦੇ ਵਲੋਂ ਇਸ ਦਰਦਨਾਕ ਹਾਦਸੇ ਬਾਰੇ ਜਾਣਕਾਰੀ ਦਿੱਤੀ ਗਈ ਹੈ।

ਅਧਿਕਾਰੀ ਨੇ ਦੱਸਿਆ ਕਿ ਇਹ ਜਵਾਨ ਆਪਣੀ ਚੋਣ ਡਿਊਟੀ ਨਿਭਾਉਣ ਤੋਂ ਬਾਅਦ ਰਾਜ ਦੇ ਆਪਣੇ ਗ੍ਰਹਿ ਜ਼ਿਲ੍ਹੇ ਰਾਜਗੜ੍ਹ ਪਰਤ ਰਹੇ ਸਨ ਜਦੋਂ ਭੋਪਾਲ-ਬੈਤੂਲ ਹਾਈਵੇਅ ‘ਤੇ ਬਰੇਠਾ ਘਾਟ ਨੇੜੇ ਇਹ ਭਿਆਨਕ ਹਾਦਸਾ ਵਾਪਰ ਗਿਆ।

ਕਦੋਂ ਵਾਪਰੀ ਘਟਨਾ ?

ਪੁਲਿਸ ਉਪ ਮੰਡਲ ਅਧਿਕਾਰੀ ਸ਼ਾਲਿਨੀ ਪਰਾਸਤੇ ਨੇ ਦੱਸਿਆ ਕਿ ਇਹ ਘਟਨਾ ਸਵੇਰੇ 4 ਵਜੇ ਦੇ ਕਰੀਬ ਵਾਪਰੀ। ਉਸਨੇ ਕਿਹਾ, “ਇਹ ਉਦੋਂ ਵਾਪਰਿਆ ਜਦੋਂ ਪੰਜ ਪੁਲਿਸ ਕਰਮਚਾਰੀਆਂ ਅਤੇ ਬਾਕੀ ਹੋਮ ਗਾਰਡਾਂ ਸਮੇਤ ਕੁੱਲ 40 ਜਵਾਨਾਂ ਨੂੰ ਲੈ ਕੇ ਬੱਸ ਛਿੰਦਵਾੜਾ ਵਿੱਚ ਆਪਣੀ ਚੋਣ ਡਿਊਟੀ ਤੋਂ ਬਾਅਦ ਰਾਜਗੜ੍ਹ ਜਾ ਰਹੇ ਸੀ।”
ਉਨ੍ਹਾਂ ਅੱਗੇ ਦੱਸਿਆ ਕਿ ਗੰਭੀਰ ਜ਼ਖਮੀ ਹੋਏ ਕਰਮਚਾਰੀਆਂ ‘ਚੋਂ ਅੱਠ ਦਾ ਬੈਤੁਲ ਦੇ ਜ਼ਿਲਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ, ਜਦਕਿ ਮਾਮੂਲੀ ਜ਼ਖਮੀਆਂ ਦਾ ਸ਼ਾਹਪੁਰ ਹਸਪਤਾਲ ‘ਚ ਇਲਾਜ ਕੀਤਾ ਜਾ ਰਿਹਾ ਹੈ।

ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ

ਅਧਿਕਾਰੀਆਂ ਨੇ ਦੱਸਿਆ ਕਿ ਬੱਸ ਸਾਹਮਣੇ ਤੋਂ ਆ ਰਹੇ ਇਕ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਉਲਟ ਦਿਸ਼ਾ ਤੋਂ ਆ ਰਹੇ ਇਕ ਹੋਰ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਪਲਟ ਕੇ ਖਾਈ ‘ਚ ਜਾ ਡਿੱਗੀ, ਜਿਸ ਕਾਰਨ ਬੱਸ ‘ਚ ਸਵਾਰ 21 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਕਿਸ ਕਾਰਨ ਹੋਇਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here