ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ
ਪੰਜਾਬ ਭਰ ਵਿੱਚ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਹਨ ਜਿਸਦੇ ਚੱਲਦਿਆਂ ਪਤਾ ਨਹੀਂ ਕਿੰਨੇ ਹੀ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ | ਅਜਿਹੀ ਹੀ ਇੱਕ ਮੰਦਭਾਗੀ ਖਬਰ ਸੰਗਰੂਰ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਭਵਾਨੀਗੜ੍ਹ ਨੇੜੇ ਪਿੰਡ ਨਦਾਮਪੁਰ ਕੋਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਕਿ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਤਿੰਨ ਕਾਰਾਂ ਦੀ ਭਿਆਨਕ ਟੱਕਰ ਹੋ ਗਈ । ਜਿਸ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ ।
ਬੇਕਾਬੂ ਹੋਈ ਮਰਸਿਡੀ ਕਾਰ
ਮਿਲੀ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਤੋਂ ਪਟਿਆਲਾ ਵੱਲ ਜਾ ਰਹੀ ਇੱਕ ਮਰਸਿਡੀ ਕਾਰ ਜਦੋਂ ਪਿੰਡ ਨਦਾਮਪੁਰ ਬਾਈਪਾਸ ਪੁੱਲ ਕੋਲ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਹਾਈਵੇਅ ਦੇ ਦੂਜੇ ਪਾਸੇ ਚਲੀ ਗਈ ‘ਤੇ ਪਟਿਆਲਾ ਸਾਇਡ ਤੋਂ ਆ ਰਹੀ ਇੱਕ ਪਿੱਕਅਪ ਗੱਡੀ ਤੇ ਉਸ ਦੇ ਪਿੱਛੇ ਆ ਰਹੀ ਮਹਿੰਦਰਾ XUV ਕਾਰ ਨਾਲ ਟਕਰਾ ਗਈ।
ਇਹ ਵੀ ਪੜ੍ਹੋ : NGT ਮੈਂਬਰ ਦਾ ਦਾਅਵਾ – ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨਹੀਂ ਜ਼ਿੰਮੇਵਾਰ
ਪਿਕਅੱਪ ਗੱਡੀ ਦੇ ਚਾਲਕ ਦੀ ਹੋਈ ਮੌਤ
ਇਸ ਭਿਆਨਕ ਹਾਦਸੇ ਤੋਂ ਬਾਅਦ ਭਾਜੜ ਮੱਚ ਗਈ । ਮਰਸਿਡੀ ਕਾਰ ਦੇ ਚਾਲਕ ਸੁਖਪ੍ਰੀਤ ਸੰਧੂ ਤੇ ਪਿਕਅੱਪ ਗੱਡੀ ਦੇ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਮਰਸਿਡੀ ‘ਚ ਬੈਠੇ ਇੱਕ ਹੋਰ ਵਿਅਕਤੀ ਦੀ ਗੰਭੀਰ ਹਾਲਤ ਹੋਣ ਕਾਰਨ ਉਸ ਨੂੰ ਭਵਾਨੀਗੜ੍ਹ ਹਸਪਤਾਲ ਲਿਜਾਇਆ ਗਿਆ । ਇਸ ਹਾਦਸੇ ਵਿੱਚ ਇਨ੍ਹਾਂ ਤੋਂ ਇਲਾਵਾ 3 ਹੋਰ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿੱਚ ਭੇਜਿਆ ਗਿਆ ਹੈ ।