ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਇੱਕ ਵਿਅਕਤੀ ਦੀ ਹੋਈ ਮੌਤ || Today News
ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਇੱਕ ਬਹੁਤ ਹੀ ਭਿਆਨਕ ਹਾਦਸਾ ਵਾਪਰਿਆ ਹੈ | ਜਿੱਥੇ ਕਿ ਇੱਕ ਟਰੱਕ ਅਤੇ ਕੈਂਟਰ ਦੀ ਜ਼ਬਰਦਸਤ ਟੱਕਰ ਹੋਈ ਹੈ ਜਿਸ ਕਾਰਨ ਇਸ ਹਾਦਸੇ ਵਿੱਚ ਇੱਕ ਵਿਅਕਤੀ ਕੈਂਟਰ ਵਿੱਚ ਬੁਰੀ ਤਰ੍ਹਾਂ ਫਸ ਗਿਆ, ਜਿਸ ਤੋਂ ਬਾਅਦ ਕੁਝ ਸਮਾਜ ਸੇਵੀਆਂ ਅਤੇ ਪਿੰਡ ਦੇ ਲੋਕਾਂ ਵੱਲੋਂ ਕੈਂਟਰ ਦੇ ਕੈਬਿਨ ਨੂੰ ਕੱਟ ਕੇ ਉਸ ਵਿਅਕਤੀ ਨੂੰ ਬਾਹਰ ਕੱਢਿਆ ਗਿਆ । ਪਰ ਅਫਸੋਸ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਮ੍ਰਿਤਕ ਦੀ ਪਛਾਣ ਨਰੇਸ਼ ਕੁਮਾਰ ਵਾਸੀ ਚੁਰੂ (ਰਾਜਸਥਾਨ) ਵਜੋਂ ਹੋਈ ਹੈ। ਇਸ ਹਾਦਸੇ ਤੋਂ ਤੁਰੰਤ ਬਾਅਦ ਟਰੱਕ ਡ੍ਰਾਈਵਰ ਮੌਕੇ ‘ਤੇ ਫਰਾਰ ਹੋ ਗਿਆ।
ਕੈਂਟਰ ਵਿੱਚ ਫਸਿਆ ਕਲੀਨਰ
ਮਿਲੀ ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਆਪਣੇ ਦੋਸਤ ਨਾਲ ਕੈਂਟਰ ਵਿੱਚ ਲੁਧਿਆਣਾ ਵੱਲ ਜਾ ਰਿਹਾ ਸੀ ਤਾਂ ਇਸ ਦੌਰਾਨ ਲਿਬੜਾ ਨੇੜੇ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਕੈਂਟਰ ਦੀ ਟੱਕਰ ਹੋ ਗਈ। ਜਿਸ ਤੋਂ ਬਾਅਦ ਟਰੱਕ ਦਾ ਡ੍ਰਾਈਵਰ ਫਰਾਰ ਹੋ ਗਿਆ। ਪਰੰਤੂ ਇਸ ਦਾ ਕਲੀਨਰ ਕੈਂਟਰ ਵਿੱਚ ਫਸ ਗਿਆ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਨਰ ਸੇਵਾ ਨਰਾਇਣ ਸੇਵਾ ਦੀ ਟੀਮ ਮੌਕੇ ‘ਤੇ ਪਹੁੰਚ ਗਈ | ਪਿੰਡ ਦੇ ਲੋਕਾਂ ਦੀ ਮਦਦ ਨਾਲ ਉਸ ਵਿਅਕਤੀ ਨੂੰ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਰਾਹੀਂ ਉਸਨੂੰ ਹਸਪਤਾਲ ਪਹੁੰਚਾਇਆ ਗਿਆ | ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ |
ਡਾਕਟਰਾਂ ਨੇ ਐਲਾਨਿਆ ਮ੍ਰਿਤਕ
ਨਰ ਸੇਵਾ ਨਰਾਇਣ ਸੇਵਾ ਦੇ ਮੁਕੇਸ਼ ਸਿੰਘੀ ਅਤੇ ਨਿਰਮਲ ਸਿੰਘ ਨਿੰਮਾ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਹ ਸੰਸਥਾ ਦੀ ਐਂਬੂਲੈਂਸ ਲੈ ਕੇ 5 ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਗਏ। ਮੁਕੇਸ਼ ਸਿੰਘੀ ਸਭ ਤੋਂ ਪਹਿਲਾਂ ਐਂਬੂਲੈਂਸ ਲੈ ਕੇ ਗਏ ਸਨ। ਬਾਅਦ ‘ਚ ਉਹ ਲਿਫਟ ਲੈ ਕੇ ਮੌਕੇ ‘ਤੇ ਪਹੁੰਚੇ। ਉਸ ਨੇ 112 ‘ਤੇ ਕਾਲ ਕੀਤੀ। ਕਈ ਪੁਲਿਸ ਵਾਲਿਆਂ ਨੂੰ ਬੁਲਾਇਆ। ਪਰ ਰੋਡ ਸੇਫਟੀ ਫੋਰਸ ਜਾਂ ਕੋਈ ਹੋਰ ਸਰਕਾਰੀ ਐਂਬੂਲੈਂਸ ਉਥੇ ਨਹੀਂ ਆਈ। ਉਨ੍ਹਾਂ ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕੈਂਟਰ ਵਿੱਚ ਫਸੇ ਕਲੀਨਰ ਨੂੰ ਬਾਹਰ ਕੱਢਿਆ ਅਤੇ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।