A major road accident occurred in Himachal Pradesh

ਹਿਮਾਚਲ ਪ੍ਰਦੇਸ਼ ‘ਚ ਵਾਪਰਿਆ ਵੱਡਾ ਸੜਕ ਹਾਦਸਾ || Latest News

ਹਿਮਾਚਲ ਪ੍ਰਦੇਸ਼ ‘ਚ ਸੜਕ ਹਾਦਸਿਆਂ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ | ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਸੜਕਾਂ ‘ਤੇ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਇਕ ਵੋਲਵੋ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਅੱਧੀ ਦਰਜਨ ਲੋਕ ਜ਼ਖਮੀ ਹੋ ਗਏ ਹਨ । ਇਸ ਹਾਦਸੇ ਦੌਰਾਨ ਵੋਲਵੋ ਬੱਸ ‘ਚ ਸਵਾਰ ਯਾਤਰੀਆਂ ਨੂੰ ਗੰਭੀਰ ਸੱਟਾਂ ਆਈਆਂ ਹਨ। ਜਦਕਿ ਵੋਲਵੋ ਬੱਸ ਦਾ ਡਰਾਈਵਰ ਅਤੇ ਟਰੱਕ ਡਰਾਈਵਰ ਵੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ | ਜਿਸ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ।

ਅੱਧੀ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ

ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਇਕ ਵੋਲਵੋ ਬੱਸ ਕੀਰਤਪੁਰ-ਨੇਰਚੌਕ ਚਾਰ ਮਾਰਗੀ ‘ਤੇ ਮਨਾਲੀ ਵੱਲ ਆ ਰਹੀ ਸੀ ਕਿ ਸਵੇਰੇ 6 ਵਜੇ ਦੇ ਕਰੀਬ ਬੱਸ ਜਿਵੇਂ ਹੀ ਸੁੰਦਰਨਗਰ ਉਪਮੰਡਲ ਦੇ ਜਾਡੋਲ ਚੌਕ ‘ਤੇ ਪਹੁੰਚੀ ਤਾਂ ਬੇਸਹਾਰਾ ਪਸ਼ੂਆਂ ਨੂੰ ਬਚਾਉਣ ਲਈ ਬੱਸ ਬੇਕਾਬੂ ਹੋ ਗਈ। ਬੱਸ ਬਿਲਾਸਪੁਰ ਵੱਲ ਜਾ ਰਹੀ ਸੀ, ਇਸ ਦੌਰਾਨ ਇਸ ਵੋਲਵੋ ਬੱਸ ਦੀ ਟੱਕਰ ਟਰੱਕ ਨਾਲ ਹੋ ਗਈ ਅਤੇ ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਅੱਧੀ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ।

ਅਵਾਰਾ ਪਸ਼ੂਆਂ ਦੀ ਵੱਧਦੀ ਗਿਣਤੀ

ਜਦੋ ਸਥਾਨਕ ਲੋਕਾਂ ਨੂੰ ਇਸਦੀ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ 108 ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ,ਫਿਲਹਾਲ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲੋਕਾਂ ਅਨੁਸਾਰ ਸੜਕਾਂ ‘ਤੇ ਅਵਾਰਾ ਪਸ਼ੂਆਂ ਦੀ ਗਿਣਤੀ ਵਧ ਗਈ ਹੈ, ਜਿਸ ਕਾਰਨ ਇਹ ਹਾਦਸੇ ਵਾਪਰ ਰਹੇ ਹਨ, ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੜਕਾਂ ‘ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾ ਕੇ ਗਊਸ਼ਾਲਾ ਭੇਜਿਆ ਜਾਵੇ |

ਹਾਦਸੇ ਦੇ ਕਾਰਨਾਂ ਦਾ ਲਗਾਇਆ ਜਾ ਰਿਹਾ ਪਤਾ

ਡੀਐਸਪੀ ਸੁੰਦਰਨਗਰ ਭਾਰਤ ਭੂਸ਼ਣ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਤੇ ਹਾਦਸੇ ਦੇ ਸਹੀ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

 

LEAVE A REPLY

Please enter your comment!
Please enter your name here