ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ
ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਇੱਕ ਚਲਦੀ ਕਾਰ ਨੂੰ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈਹੈ। ਕਾਰ ਵਿੱਚ ਚਾਰ ਲੋਕ ਸਵਾਰ ਸਨ, ਜੋ ਵਾਲ-ਵਾਲ ਬੱਚ ਗਏ। ਕਾਰ ‘ਚ ਸਵਾਰ ਦੋ ਔਰਤਾਂ ਅਤੇ ਦੋ ਆਦਮੀ ਸਵਾਰ ਸਨ। ਖੁਸਕਿਸਮਤੀ ਵਾਲੀ ਗੱਲ ਇਹ ਰਹੀ ਕਿ ਕਾਰ ‘ਚ ਚਾਰੇ ਸਵਾਰਾਂ ਦਾ ਬਚਾਅ ਹੋ ਗਿਆ। ਪਰੰਤੂ ਕਾਰ ਪੂਰੀ ਤਰ੍ਹਾਂ ਸੜ ਗਈ।
ਇਹ ਵੀ ਪੜ੍ਹੋ: ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਪੜ੍ਹੋ ਵੇਰਵਾ
ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਨਜ਼ਦੀਕ ਦਸਮੇਸ਼ ਸਕੂਲ ਕੋਲ ਆਲਟੋ ਕਾਰ ਨੂੰ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਦੇ ਇੰਜਣ ਦੇ ਵਿਚੋਂ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ ਤੇ ਅੱਗ ਇਕ ਦਮ ਇੰਨੀ ਵਧ ਗਈ ਕਿ ਕਾਰ ਦੇ ਅਗਲੇ ਹਿੱਸੇ ‘ਤੇ ਅੱਗ ਨੇ ਵੱਡਾ ਰੂਪ ਧਾਰਨ ਕਰ ਲਿਆ, ਜਿਸ ਤੋਂ ਬਾਅਦ ਕਿ ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਆ ਕੇ ਅੱਗ ‘ਤੇ ਕਾਬੂ ਪਾਇਆ, ਜਦੋਂ ਕਿ ਕਾਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ।
ਕਾਰ ਮਾਲਕ ਅਮਨਦੀਪ ਸਿੰਘ ਪੁੱਤਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਆਲਟੋ ਕਾਰ RJ33CA0771 ਗੰਗਾ ਨਗਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਆ ਰਹੇ ਸਨ। ਅਚਾਨਕ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ। ਉਸ ਨੇ ਦੱਸਿਆ ਕਿ ਕਾਰ ਦੇ ਇੰਜਣ ਦੀ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਦੇ ਕਰਕੇ ਇਹ ਅੱਗ ਲੱਗੀ ਹੈ, ਫਿਲਹਾਲ ਇਸ ਘਟਨਾ ਵਿੱਚ ਕਿਸੇ ਨੂੰ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
 
			 
		