ਅੰਮ੍ਰਿਤਸਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ।ਅੰਮ੍ਰਿਤਸਰ ਅਟਾਰੀ ਸਰਹੱਦ ਨੈਸ਼ਨਲ ਹਾਈਵੇ ‘ਤੇ ਨਵੇਂ ਸਾਲ ਦੀ ਰਾਤ ਨੂੰ ਸੜਕ ਹਾਦਸਾ ਵਾਪਰਿਆ। ਜਿੱਥੇ ਕਿ ਮਜ਼ਦੂਰ ਮਜ਼ਦੂਰੀ ਕਰਕੇ ਆਪਣੇ ਘਰਾਂ ਨੂੰ ਪਰਤ ਰਹੇ ਸਨ ਕਿ ਉਨ੍ਹਾਂ ਦੇ ਆਟੋ ਨੂੰ ਅੰਮ੍ਰਿਤਸਰ ਵਾਲੇ ਪਾਸਿਓਂ ਤੇਜ਼ ਰਫਤਾਰ ਆ ਰਹੀ ਵਰਨਾ ਕਾਰ ਜੋ ਕਿ ਓਵਰਸਪੀਡ ਸੀ ਨੇ ਪਿਛਲੇ ਪਾਸਿਓਂ ਆਟੋ ਨੂੰ ਟੱਕਰ ਮਾਰੀ। ਚਾਰ ਗਰੀਬ ਮਜ਼ਦੂਰ ਮੌਕੇ ‘ਤੇ ਹੀ ਦਮ ਤੋੜ ਗਏ।
ਇਹ ਵੀ ਪੜ੍ਹੋ: ਦਿੱਲੀ ਦੇ ਨਰਸਿੰਗ ਹੋਮ ‘ਚ ਲੱਗੀ ਅੱਗ, 2 ਮਹਿਲਾਵਾਂ ਦੀ ਮੌਤ
ਇਥੇ ਦੱਸਣਯੋਗ ਹੈ ਕਿ ਸਰਹੱਦੀ ਪਿੰਡ ਨੇਸ਼ਟਾ ਦੇ ਮਜ਼ਦੂਰ ਸ਼ੈਲਰ ’ਚ ਮਜ਼ਦੂਰੀ ਕਰਕੇ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਸਨ ਤਾਂ ਤੇਜ਼ ਰਫ਼ਤਾਰ ਵਰਨਾ ਕਾਰ ਨੇ ਆਟੋ ਨੂੰ ਪਿੱਛੋਂ ਟੱਕਰ ਮਾਰੀ ਜਿਸ ਕਰਕੇ ਆਟੋ ਸਵਾਰ ਪਿੰਡ ਨੇਸ਼ਟਾ ਦੇ ਵਸਨੀਕ ਕਸ਼ਮੀਰ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ ਤੇ ਹਰਜਿੰਦਰ ਸਿੰਘ ਦੀ ਮੌਤ ਹੋ ਗਈ। ਜਿਸ ਕਾਰਨ ਆਟੋ ਸਵਾਰ ਮਜਦੂਰਾ ਵਿੱਚੋਂ 4 ਮਜ਼ਦੂਰਾਂ ਦੀ ਮੌਕੇ ‘ਤੇ ਮੌਤ ਹੋ ਗਈ ਤੇ ਬਾਕੀ ਛੇ ਦੇ ਕਰੀਬ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।