ਕੈਨੇਡਾ ‘ਚ 3 ਪੰਜਾਬੀਆਂ ਨਾਲ ਵਾਪਰ ਗਿਆ ਦਰਦਨਾਕ ਭਾਣਾ
ਜਿੱਥੇ ਇਕ ਪਾਸੇ ਪੰਜਾਬੀ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਕਾਫੀ ਕਰੇਜ਼ ਹੈ ਉੱਥੇ ਹੀ ਆਏ ਦਿਨ ਵਿਦੇਸ਼ ਤੋਂ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਜਿਹੀ ਹੀ ਇੱਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਆਈ ਹੈ ਜਿੱਥੇ ਕਿ ਨਿਊ ਬਰੰਸਵਿਕ ਦੇ ਸ਼ਹਿਰ ਮੌਂਕਟਨ ਦੇ ਰਹਿਣ ਵਾਲੇ ਪੰਜਾਬੀਆਂ ਦੀ ਇੱਕ ਗੱਡੀ ਲਗਭਗ ਇੱਕ ਘੰਟੇ ਦੀ ਦੂਰੀ ‘ਤੇ ਮੌਜੂਦ ਸ਼ਹਿਰ ਮਿਲ ਕੋਵ ਨੇੜੇ ਸ਼ਨੀਵਾਰ ਰਾਤ ਹਾਦਸਾਗ੍ਰਸਤ ਹੋ ਗਈ। ਜਿਸ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ | ਮ੍ਰਿਤਕਾਂ ‘ਚ ਇੱਕ ਮੁੰਡਾ ਅਤੇ 2 ਕੁੜੀਆਂ ਸ਼ਾਮਿਲ ਸਨ |
ਕਾਰ ਦਾ ਟਾਇਰ ਨਿਕਲਣ ਕਾਰਨ ਵਾਪਰਿਆ ਹਾਦਸਾ
ਮਿਲੀ ਜਾਣਕਾਰੀ ਮੁਤਾਬਕ ਮਾਣਾ ਦੇ ਮਾਸਟਰ ਭਰਪੂਰ ਸਿੰਘ ਅਤੇ ਉਨਾਂ ਦੀ ਪਤਨੀ ਸੁਚੇਤ ਕੌਰ ਨੇ ਆਪਣੀ ਬੱਚੀ ਰਸਮ ਦੀਪ ਕੌਰ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ। ਰਸਮ ਦੀਪ ਨੇ ਕੈਨੇਡਾ ਵਿੱਚ ਆਪਣੀ ਪੜ੍ਹਾਈ ਪੂਰੀ ਕਰ ਲਈ ਸੀ। ਪਰਸੋਂ ਸ਼ਾਮ ਨੂੰ ਊਬਰ ਕਾਰ ਰਾਹੀਂ ਰਸਨਦੀਪ ਕੌਰ ਆਪਣੇ ਦੋ ਸਾਥੀ ਜੋ ਭੈਣ ਭਰਾ ਹੈ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਨਿਵਾਸੀ ਹਨ ਉਹ ਆਪਣੀ ਪੀਆਰ ਅਪਲਾਈ ਕਰਕੇ ਵਾਪਸ ਪਰਤ ਰਹੇ ਸੀ ਕਿ ਉਹਨਾਂ ਦੀ ਕਾਰ ਦਾ ਟਾਇਰ ਨਿਕਲ ਗਿਆ ਅਤੇ ਗੱਡੀ ਕੰਟਰੋਲ ਤੇ ਬਾਹਰ ਹੋ ਗਈ। ਇਸ ਹਾਦਸੇ ਵਿੱਚ ਤਿੰਨੇਂ ਬੱਚਿਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਗੱਡੀ ਦਾ ਡ੍ਰਾਈਵਰ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਇੱਕ ਹਜ਼ਾਰ ਰਿਆਲ ‘ਚ ਵੇਚੀ ਪੰਜਾਬ ਦੀ ਧੀ ਨੂੰ ਸੰਤ ਸੀਚੇਵਾਲ ਨੇ ਲਿਆਂਦਾ ਵਾਪਿਸ , ਕੀਤੀ ਇਹ ਅਪੀਲ
ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ
ਰਸਮਦੀਪ ਕੌਰ ਦੇ ਤਾਇਆ ਅਤੇ ਮਾਮਾ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਜੋ ਬੱਚੇ ਵਿਦੇਸ਼ਾਂ ਵਿੱਚ ਜਾਂਦੇ ਹਨ, ਉੱਥੇ ਜੇਕਰ ਕਿਸੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਜੇਕਰ ਬੱਚੇ ਦੀ ਮੌਤ ਹੁੰਦੀ ਹੈ ‘ਤਾਂ ਉਸ ਬੱਚੇ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਕਿ ਮਾਤਾ ਪਿਤਾ ਆਪਣੇ ਬੱਚੇ ਦਾ ਅੰਤਿਮ ਸੰਸਕਾਰ ਆਪਣੇ ਹੱਥਾਂ ਨਾਲ ਕਰ ਸਕਣ।