ਚੰਡੀਗੜ੍ਹ-ਅੰਬਾਲਾ ਰੋਡ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ , ਇੱਕ ਦੀ ਮੌਤ || Latest news || Today news

0
102
A painful road accident happened on Chandigarh-Ambala road, one died

ਚੰਡੀਗੜ੍ਹ-ਅੰਬਾਲਾ ਰੋਡ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ , ਇੱਕ ਦੀ ਮੌਤ || Latest news || Today news

ਆਏ ਦਿਨ ਪੰਜਾਬ ਵਿੱਚ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਹਨ ਜਿਸਦੇ ਚੱਲਦਿਆਂ ਰੋਜ਼ ਹੀ ਕਈ ਸੜਕ ਦੁਰਘਟਨਾਵਾਂ ਦੇਖਣ ਤੇ ਸੁਣਨ ਨੂੰ ਮਿਲਦੀਆਂ ਹਨ | ਅਜਿਹਾ ਹੀ ਇੱਕ ਹੋਰ ਸੜਕ ਹਾਦਸਾ ਚੰਡੀਗੜ੍ਹ-ਅੰਬਾਲਾ ਰੋਡ ‘ਤੇ ਵਾਪਰਿਆ ਹੈ ਜਿੱਥੇ ਕਿ ਐਕਟਿਵਾ ਸਵਾਰ ਮਾਂ-ਧੀ ਨੂੰ ਟਰੱਕ ਡਰਾਈਵਰ ਨੇ ਕੁਚਲ ਦਿੱਤਾ। ਜਿਸ ਕਾਰਨ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਇਸ ਦੇ ਨਾਲ ਹੀ ਬੱਚੀ ਦੀ ਮਾਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ , ਪਰ ਹੁਣ ਉਹ ਖ਼ਤਰੇ ਤੋਂ ਬਾਹਰ ਹੈ | ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਮਾਂ ਦਾ ਚੱਲ ਰਿਹਾ ਇਲਾਜ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਨੰਨਿਆ ਆਪਣੀ ਮਾਂ ਪੁਸ਼ਪਾ ਨਾਲ ਐਕਟਿਵਾ ‘ਤੇ ਨਗਲਾ ਰੋਡ ‘ਤੇ ਸਥਿਤ ਇਕ ਪ੍ਰਾਈਵੇਟ ਸਕੂਲ ਜਾ ਰਹੀ ਸੀ।  ਜਿਵੇਂ ਹੀ ਉਹ ਸਿੰਘਪੁਰਾ ਚੌਕ ਨੇੜੇ ਗੁਲਿਸਤਾਨ ਪੈਲੇਸ ਦੇ ਸਾਹਮਣੇ ਪਹੁੰਚੀ ਅਤੇ ਮੇਨ ਰੋਡ ਤੋਂ ਸਲਿਪ ‘ਤੇ ਉਤਰਨ ਲੱਗੀ ਤਾਂ ਉਸ ਦੀ ਐਕਟਿਵਾ ਟਰੱਕ ਨਾਲ ਟਕਰਾ ਗਈ ਅਤੇ ਅਨੰਨਿਆ ਟਰੱਕ ਦੇ ਕੋਲ ਜਾ ਡਿੱਗੀ।

ਇਸ ਦੌਰਾਨ ਟਰੱਕ ਦਾ ਪਿਛਲਾ ਟਾਇਰ ਲੜਕੀ ਦੇ ਸਿਰ ‘ਤੇ ਚੜ੍ਹ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਬੱਚੀ ਦੀ ਮਾਂ ਸੜਕ ਦੇ ਦੂਜੇ ਪਾਸੇ ਡਿੱਗ ਗਈ ਅਤੇ ਜਿਸ ਕਾਰਨ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ। ਜਿਸ ਤੋਂ ਤੁਰੰਤ ਬਾਅਦ ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਮ੍ਰਿਤਕ ਬੱਚੀ ਦੀ ਦੇਹ ਨੂੰ ਡੇਰਾਬਸੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਅੱਜ ਹੋਵੇਗਾ ਜਾਰੀ

ਪੁਲਿਸ ਨੇ ਲਿਆ ਤੁਰੰਤ ਐਕਸ਼ਨ

ਇਸ ਦਰਮਿਆਨ ਮੌਕੇ ‘ਤੇ ਪਹੁੰਚੀ SSF ਦੀ ਟੀਮ ਵੱਲੋਂ ਟਰੱਕ ਡਰਾਈਵਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਅਤੇ ਟਰੱਕ ਨੂੰ ਕਬਜ਼ੇ ‘ਚ ਲੈ ਲਿਆ ਗਿਆ । ਟਰੱਕ ਚਾਲਕ ਕਾਲੀ ਭੂਸ਼ਨ (23) ਵਾਸੀ ਜੰਮੂ ਨੇ ਦੱਸਿਆ ਕਿ ਉਹ ਬੱਦੀ ਤੋਂ ਅੰਬਾਲਾ ਸਰਾਵਾਂ ਨੂੰ ਛੱਡਣ ਜਾ ਰਿਹਾ ਸੀ। ਮੋੜ ਹੋਣ ਕਾਰਨ ਉਹ ਐਕਟਿਵਾ ਨੂੰ ਨਹੀਂ ਦੇਖ ਸਕਿਆ ਅਤੇ ਹਾਦਸਾ ਵਾਪਰ ਗਿਆ। ਪੁਲਿਸ ਨੇ ਟਰੱਕ ਚਾਲਕ ਨੂੰ ਹਿਰਾਸਤ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

 

 

LEAVE A REPLY

Please enter your comment!
Please enter your name here