ਆਸਟ੍ਰੇਲੀਆ ‘ਚ ਦਰਦਨਾਕ ਸੜਕ ਹਾਦਸਾ, ਧੀ ਨੂੰ ਮਿਲਣ ਗਏ ਪਿਤਾ ਦੀ ਹੋਈ ਮੌਤ

0
78

ਆਸਟ੍ਰੇਲੀਆ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਸੜਕ ਹਾਦਸੇ ਦੌਰਾਨ ਪਿੰਡ ਕੰਗ (ਤਰਨਤਾਰਨ) ਦੇ ਵਿਅਕਤੀ ਦੀ ਮੌਤ ਹੋ ਗਈ ਹੈ। ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬਲਜਿੰਦਰ ਸਿੰਘ ਕੰਗ ਪੁੱਤਰ ਮਲਕੀਅਤ ਸਿੰਘ ਲੱਗਭਗ ਸਵਾ ਮਹੀਨਾ ਪਹਿਲਾਂ ਆਪਣੀ ਬੇਟੀ ਜਸ਼ਨਪ੍ਰੀਤ ਕੌਰ ਨੂੰ ਮੈਲਬਾਰਨ ਮਿਲਣ ਗਿਆ ਸੀ। ਉਥੇ ਉਹ ਆਪਣੇ ਚਾਰ ਹੋਰ ਸਾਥੀਆਂ ਨਾਲ ਘੁੰਮਣ ਲਈ ਗਿਆ।

ਇਸ ਦੌਰਾਨ ਗੱਡੀ ‘ਚ ਸਵਾਰ ਪੰਜ ਜਣਿਆਂ ਨਾਲ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਦੌਰਾਨ ਚਾਰ ਜਣਿਆਂ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਗੱਡੀ ਦੇ ਡਰਾਈਵਰ ਨੇ ਵੀ ਹਸਪਤਾਲ ਜਾ ਕੇ ਦਮ ਤੋੜ ਦਿੱਤਾ।

ਬਲਜਿੰਦਰ ਸਿੰਘ ਕੰਗ ਦੇ ਪਰਿਵਾਰਕ ਮੈਂਬਰਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਪਾਸੋਂ ਬਲਜਿੰਦਰ ਸਿੰਘ ਕੰਗ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਤਾਂ ਜੋ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਯੱਦੀ ਪਿੰਡ ਕੰਗ ਵਿਖੇ ਕੀਤਾ ਜਾ ਸਕੇ।

LEAVE A REPLY

Please enter your comment!
Please enter your name here