ਗੁਰਦੁਆਰਾ ਸਾਹਿਬ ‘ਚ ਅਰਦਾਸੀਏ ਸਿੰਘ ਨਾਲ ਬਾਹਰੋਂ ਆਏ ਵਿਅਕਤੀ ਨੇ ਕੀਤੀ ਬਦਸਲੂਕੀ || Punjab Update

0
106
A person from outside abused Ardasiye Singh in Gurdwara Sahib

ਗੁਰਦੁਆਰਾ ਸਾਹਿਬ ‘ਚ ਅਰਦਾਸੀਏ ਸਿੰਘ ਨਾਲ ਬਾਹਰੋਂ ਆਏ ਵਿਅਕਤੀ ਨੇ ਕੀਤੀ ਬਦਸਲੂਕੀ

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਅਰਦਾਸੀਏ ਸਿੰਘ ਨਾਲ ਬਦਸਲੂਕੀ ਕੀਤੀ ਗਈ ਹੈ | ਇਸ ਮੌਕੇ SGPC ਮੁਲਾਜ਼ਮਾਂ ਨੇ ਮੁਸਤੈਦੀ ਵਰਤ ਕੇ ਅਤੇ ਸੰਗਤ ਦੀ ਮਦਦ ਨਾਲ ਵਿਅਕਤੀ ਨੂੰ ਮੌਕੇ ਤੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਚਾਬੀਆਂ ਚੁੱਕਣ ਦੀ ਕੀਤੀ ਕੋਸ਼ਿਸ਼

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਇਕ ਵਿਅਕਤੀ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪੁੱਜਿਆ ਜੋ ਕਿ ਇੱਕ ਵਾਰ ਮੱਥਾ ਟੇਕਣ ਤੋਂ ਬਾਅਦ ਮੁੜ ਤੋਂ ਥੋੜੀ ਦੇਰ ਬਾਅਦ ਜਦ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਦੇ ਵਿੱਚ ਦਾਖਿਲ ਹੁੰਦਾ ਹੈ ਤਾਂ ਇਸ ਦੌਰਾਨ ਉਸ ਵੱਲੋਂ ਗੁਰਦੁਆਰਾ ਸਾਹਿਬ ਦੇ ਅਰਦਾਸੀਏ ਸਿੰਘ ਦੇ ਨਾਲ ਬਦਸਲੂਕੀ ਕੀਤੀ ਗਈ। ਇਸ ਦੌਰਾਨ ਉਸ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਗੋਲਕ ਦੇ ਵਿੱਚ ਪੈਸੇ ਪਾਉਣ ਲਈ ਲਗਾਈ ਚਪਟੀ ਚੁੱਕਣ ਤੋਂ ਇਲਾਵਾ ਚਾਬੀਆਂ ਚੁੱਕਣ ਦੀ ਕੋਸ਼ਿਸ਼ ਕੀਤੀ ਗਈ।।

ਉਕਤ ਵਿਅਕਤੀ ਦੀ ਇਸ ਹਰਕਤ ਨੂੰ ਦੇਖਦਿਆਂ SGPC ਮੁਲਾਜ਼ਮਾ ਅਤੇ ਸੰਗਤ ਦੇ ਸਹਿਯੋਗ ਨਾਲ ਕਾਬੂ ਕਰਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲਿਜਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਅਤੇ ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਬੰਦੀ ਸਿੰਘਾਂ ਦੇ ਮਾਮਲੇ ’ਚ ਜਾਣਬੁੱਝ ਕੇ ਕਰ ਰਹੀ ਬੇਇਨਸਾਫ਼ੀ -ਐਡਵੋਕੇਟ ਧਾਮੀ

ਕਾਬੂ ਕੀਤੇ ਵਿਅਕਤੀ ਕੋਲੋਂ ਕੀਤੀ ਜਾ ਰਹੀ ਪੁੱਛ – ਪੜਤਾਲ

ਉੱਥੇ ਹੀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਬਾਬਾ ਬਕਾਲਾ ਸੁਵਿੰਦਰਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਵਿੱਚ ਮੱਥਾ ਟੇਕਣ ਦੌਰਾਨ ਅਰਦਾਸੀ ਸਿੰਘ ਦੇ ਨਾਲ ਬਸਲੂਕੀ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਕਾਬੂ ਕੀਤੇ ਵਿਅਕਤੀ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵੱਲੋਂ ਸ਼ਿਕਾਇਤ ਮਿਲੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here