ਅੰਮ੍ਰਿਤਸਰ ‘ਚ ਨਿਹੰਗ ਬਾਣੇ ‘ਚ ਆਏ ਵਿਅਕਤੀ ਨੇ ਨੌਜਵਾਨ ਦਾ ਕਰ ਦਿੱਤਾ ਕ*ਤ*ਲ || Crime News

0
22
A person who came to Nihang Bane in Amritsar killed a young man

ਅੰਮ੍ਰਿਤਸਰ ‘ਚ ਨਿਹੰਗ ਬਾਣੇ ‘ਚ ਆਏ ਵਿਅਕਤੀ ਨੇ ਨੌਜਵਾਨ ਦਾ ਕਰ ਦਿੱਤਾ ਕ*ਤ*ਲ

ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਜਹਾਂਗੀਰ ‘ਚ ਦੇਰ ਰਾਤ ਵੱਡੀ ਵਾਰਦਾਤ ਵਾਪਰੀ ਹੈ | ਜਿੱਥੇ ਕਿ ਨਿਹੰਗ ਬਾਣੇ ‘ਚ ਆਏ ਇਕ ਵਿਅਕਤੀ ਨੇ ਨੌਜਵਾਨ ਦਾ ਕ*ਤ*ਲ ਕਰ ਦਿੱਤਾ ਹੈ | ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਪੁਰਾਣੀ ਰੰਜਿਸ਼ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਤਲਵਾਰ ਦੇ ਨਾਲ ਵਾਰ ਕਰਕੇ ਕੀਤਾ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਪਿੰਡ ਦੇ ਵਿੱਚ ਹੀ ਮਲਕੀਤ ਸਿੰਘ ਨਾਮਕ ਨੌਜਵਾਨ ਦੇ ਘਰ ਵੜ ਕੇ ਉਸਨੂੰ ਬੁਰੀ ਤਰੀਕੇ ਕੁੱਟਮਾਰ ਕਰਕੇ ਅਤੇ ਤਲਵਾਰ ਦੇ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ ਜਿਸ ਦੇ ਚੱਲਦੇ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦਾ ਕਤਲ ਕੀਤਾ ਹੈ। ਫਿਲਹਾਲ ਪਰਿਵਾਰ ਵੱਲੋਂ ਤੇ ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਇਹ ਵੀ ਪੜ੍ਹੋ : BSF ਦੀ 144 ਬਟਾਲੀਅਨ ਵੱਲੋਂ ਸਰਹੱਦੀ ਪਿੰਡ ਮਹਾਬਾ ਵਿਖੇ ਲਗਾਇਆ ਗਿਆ ਮੈਡੀਕਲ ਕੈਂਪ

ਪੁਰਾਣੀ ਰੰਜਿਸ਼ ਕਰਕੇ ਕੀਤਾ ਗਿਆ ਕਤਲ

ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਦੇ ਵਿੱਚ ਪੁਰਾਣੀ ਰੰਜਿਸ਼ ਕਰਕੇ ਨਿਹੰਗ ਸਿੰਘ ਸੁਖਦੇਵ ਸਿੰਘ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ। ਪਰਿਵਾਰ ਦੇ ਬਿਆਨ ਦੇ ਅਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

 

 

 

 

 

 

 

 

 

 

 

LEAVE A REPLY

Please enter your comment!
Please enter your name here