ਜਲੰਧਰ, 23 ਜੁਲਾਈ 2026 : ਪੰਜਾਬ ਦੇ ਜਿਲਾ ਜਲੰਧਰ (Jalandhar) ਵਿਖੇ ਪੀ. ਏ. ਪੀ. ਦੀ 27 ਬਟਾਲੀਅਨ ਦੇ ਕਾਂਸਟੇਬਲ ਦੀ ਪਿੰਡ ਸੁੱਚੀ ਨੇੜੇ ਇਕ ਸੜਕ ਹਾਦਸੇ (Road accidents) ਵਿਚ ਮੌਤ ਹੋ ਜਾਣ ਦਾ ਸਮਾਚਾਰ ਹੈ ।
ਕੌਣ ਹੈ ਇਹ ਕਾਂਸਟੇਬਲ
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸ਼ਹਿਰ ਜਲੰਧਰ ਵਿਖੇ ਪੀ. ਏ. ਪੀ. ਦੀ 27 ਬਟਾਲੀਅਨ ਦੇ ਜਿਸ ਕਾਂਸਟੇਬਲ (Constable) ਦੀ ਸੜਕ ਹਾਦਸੇ ਵਿਚ ਮੌਤ (Death) ਹੋ ਗਈ ਹੈ ਦੀ ਪਛਾਣ ਰਾਜ ਕੁਮਾਰ ਦੇ ਤੌਰ ‘ਤੇ ਹੋਈ ਹੈ । ਜਾਣਕਾਰੀ ਮੁਤਾਬਕ ਮ੍ਰਿਤਕ ਪੁਲਿਸ ਮੁਲਾਜ਼ਮ ਦੇਰ ਰਾਤ ਨੂੰ ਅਪਣੇ ਮੋਟਰਸਾਈਕਲ ਨੰਬਰ ਪੀ. ਬੀ. 08 ਐੱਫ਼. ਏ-1688 ’ਤੇ ਜਾ ਰਿਹਾ ਸੀ ।
ਅਣਪਛਾਤੇ ਤੇਜ ਰਫ਼ਤਾਰ ਵਾਹਨ ਨੇ ਮਾਰ ਦਿੱਤੀ ਸੀ ਟੱਕਰ
ਪ੍ਰਾਪਤ ਸੂਚਨਾ ਮੁਤਾਬਕ ਰਾਜ ਕੁਮਾਰ ਜਦੋਂ ਸੁੱਚੀ ਪਿੰਡ ਰੋਡ ’ਤੇ ਪਹੁੰਚਿਆ ਤਾਂ ਕਿਸੇ ਤੇਜ਼ ਰਫ਼ਤਾਰ ਵਾਹਨ ਨੇ ਉਸ ਵਿਚ ਟੱਕਰ ਮਾਰ ਦਿਤੀ, ਜਿਸ ਦੇ ਬਾਅਦ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ । ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਜਸਵੰਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ, ਜਦਕਿ ਮੁਲਜ਼ਮ ਚਾਲਕ ਸਮੇਤ ਵਾਹਨ ਮੌਕੇ ਤੋਂ ਫ਼ਰਾਰ ਹੋ ਚੁੱਕਾ ਸੀ ।
ਪੁਲਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ
ਪੁਲਸ ਨੇ ਮ੍ਰਿਤਕ ਪੁਲਸ ਮੁਲਾਜ਼ਮ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿਤਾ ਹੈ । ਬੁਧਵਾਰ ਸਵੇਰੇ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਮ੍ਰਿਤਕ ਦਾ ਪੋਸਟਮਾਰਟਮ (Postmortem) ਕਰਵਾਉਣ ਤੋਂ ਬਾਅਦ ਲਾਸ਼ ਪ੍ਰਵਾਰਕ ਮੈਂਬਰਾਂ ਨੂੰ ਸੌਂਪ ਦਿਤੀ ਜਾਵੇਗੀ ।









