ਰੋਜ਼ਾਨਾ ਪੌਣੇ ਚਾਰ ਲੱਖ ਔਰਤਾਂ ਲੈਂਦੀਆਂ ਮੁਫ਼ਤ ਬੱਸ ਸਫ਼ਰ ਦਾ ਲਾਹਾ , AAP ਸਰਕਾਰ ਨੇ 1548 ਕਰੋੜ ਰੁਪਏ ਖ਼ਰਚੇ || Punjab Update

0
160
A quarter of four lakh women take advantage of free bus travel every day, AAP government spends Rs 1548 crore

ਰੋਜ਼ਾਨਾ ਪੌਣੇ ਚਾਰ ਲੱਖ ਔਰਤਾਂ ਲੈਂਦੀਆਂ ਮੁਫ਼ਤ ਬੱਸ ਸਫ਼ਰ ਦਾ ਲਾਹਾ , AAP ਸਰਕਾਰ ਨੇ 1548 ਕਰੋੜ ਰੁਪਏ ਖ਼ਰਚੇ

ਪੰਜਾਬ ਵਿੱਚ ਰੋਜ਼ਾਨਾ ਪੌਣੇ ਚਾਰ ਲੱਖ ਔਰਤਾਂ ਮੁਫ਼ਤ ਬੱਸ ਸਫ਼ਰ ਦਾ ਲਾਹਾ ਲੈ ਰਹੀਆਂ ਹਨ। ‘ਆਪ’ ਸਰਕਾਰ ਵੱਲੋਂ ਆਪਣੇ 28 ਮਹੀਨਿਆਂ ਦੇ ਕਾਰਜਕਾਲ ਦੌਰਾਨ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸੇਵਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਦੇ ਨਾਲ ਹੀ ਹਰ ਘੰਟੇ 16 ਹਜ਼ਾਰ ਦੇ ਕਰੀਬ ਜਦਕਿ ਹਰ ਮਿੰਟ ਵਿੱਚ 265 ਔਰਤਾਂ ਮੁਫ਼ਤ ਬੱਸ ਸੇਵਾ ਦਾ ਲਾਹਾ ਲੈ ਰਹੀਆਂ ਹਨ। ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਖ਼ਰਚ ਕੇ ਔਰਤਾਂ ਨੂੰ ਮੁਫ਼ਤ ਯਾਤਰਾ ਦਾ ਲਾਭ ਦਿੱਤਾ।

28 ਮਹੀਨਿਆਂ ਦੌਰਾਨ 1,548.25 ਕਰੋੜ ਰੁਪਏ ਖ਼ਰਚ ਕੀਤੇ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਸਦਕਾ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਸਮਰੱਥ ਬਣਾਉਣ ਦੇ ਮੌਕਿਆਂ ਤੱਕ ਉਨ੍ਹਾਂ ਦੀ ਪਹੁੰਚ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਵਾਧਾ ਹੋਇਆ ਹੈ।

ਮਹਿਲਾਵਾਂ ਨੂੰ 14.29 ਕਰੋੜ ਯਾਤਰਾਵਾਂ ਦਾ ਦਿੱਤਾ ਗਿਆ ਲਾਭ

ਕੈਬਨਿਟ ਮੰਤਰੀ ਨੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਰਚ 2022 ਤੋਂ ਮਾਰਚ 2023 ਤੱਕ ਕੁੱਲ 664.63 ਕਰੋੜ ਰੁਪਏ ਖ਼ਰਚ ਕੇ ਮਹਿਲਾਵਾਂ ਨੂੰ 14.29 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਗਿਆ ਜਦਕਿ ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਦੇ ਖ਼ਰਚ ਨਾਲ ਔਰਤਾਂ ਨੂੰ 14.90 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ 15 ਜੁਲਾਈ, 2024 ਤੱਕ 188.98 ਕਰੋੜ ਰੁਪਏ ਨਾਲ ਮਹਿਲਾਵਾਂ ਨੂੰ 3.27 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ।

ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਯੋਜਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਮਾਜਿਕ ਭਲਾਈ ਅਤੇ ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ ਹੈ। ਸ. ਭੁੱਲਰ ਨੇ ਕਿਹਾ ਕਿ ਮਹਿਲਾਵਾਂ ਲਈ ਆਉਣ-ਜਾਣ ਦੀਆਂ ਵਿੱਤੀ ਰੁਕਾਵਟਾਂ ਨੂੰ ਦੂਰ ਕਰਦਿਆਂ ਇਹ ਪਹਿਲਕਦਮੀ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸਹੂਲਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਸਮਰੱਥ ਬਣਾ ਰਹੀ ਹੈ।

ਸਾਰੇ ਵਰਗਾਂ ਦੀ ਸਮੁੱਚੀ ਤਰੱਕੀ ਹੀ ਅਸਲ ਮਾਅਨਿਆਂ ਵਿੱਚ ਤਰੱਕੀ

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੰਨਣਾ ਹੈ ਕਿ ਸਾਰੇ ਵਰਗਾਂ ਦੀ ਸਮੁੱਚੀ ਤਰੱਕੀ ਹੀ ਅਸਲ ਮਾਅਨਿਆਂ ਵਿੱਚ ਤਰੱਕੀ ਹੈ। ਇਹ ਮੁਫ਼ਤ ਯਾਤਰਾ ਸਕੀਮ ਔਰਤਾਂ ਨੂੰ ਮਹਿਜ਼ ਆਉਣ-ਜਾਣ ਦੀ ਸਹੂਲਤ ਦੇਣਾ ਹੀ ਨਹੀਂ, ਸਗੋਂ ਪੰਜਾਬ ਦੀ ਹਰ ਮਹਿਲਾ ਲਈ ਸਵੈਮਾਣ, ਆਜ਼ਾਦੀ ਅਤੇ ਵਿਕਾਸ ਨੂੰ ਦਰਸਾਉਂਦੀ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਸਹੂਲਤ ਮਾਨ ਸਰਕਾਰ ਦੇ ਇੱਕ ਅਗਾਂਹਵਧੂ ਅਤੇ ਬਰਾਬਰੀ ਵਾਲੇ ਪੰਜਾਬ ਦੇ ਸੰਕਲਪ ਨੂੰ ਉਜਾਗਰ ਕਰਦੀ ਹੈ, ਜਿੱਥੇ ਹਰ ਨਾਗਰਿਕ ਲਿੰਗ ਆਧਾਰਤ ਪੱਖਪਾਤ ਤੋਂ ਬਿਨਾਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ।

ਇਹ ਵੀ ਪੜ੍ਹੋ : ਛਾਪੇਮਾਰੀ ਕਰਨ ਪਹੁੰਚੀ ਪੁਲਿਸ ਨੂੰ ਦੇਖ ਕੇ ਨੌਜਵਾਨ ਨੇ ਛੱਤ ਤੋਂ ਮਾਰ ਦਿੱਤੀ ਛਾਲ

ਧਿਆਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਯਾਤਰਾ ਯੋਜਨਾ ਲਈ ਜਿੱਥੇ ਸੂਬਾ ਸਰਕਾਰ ਨੂੰ ਵੱਡੀ ਅਦਾਇਗੀ ਕਰਨੀ ਪੈ ਰਹੀ ਹੈ, ਉੱਥੇ ਹੀ ਪ੍ਰਾਈਵੇਟ ਟਰਾਂਸਪੋਰਟਰਾਂ ਵੀ ਪ੍ਰੇਸ਼ਾਨ ਹਨ।

 

 

 

 

 

 

 

 

 

 

 

 

LEAVE A REPLY

Please enter your comment!
Please enter your name here