ਜਲੰਧਰ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਇੱਕ ਦੀ ਮੌਤ
ਆਏ ਦਿਨ ਦੇਸ਼ ਭਰ ਵਿੱਚ ਸੜਕ ਹਾਦਸੇ ਵੱਧਦੇ ਜਾ ਰਹੇ ਹਨ ਜਿਸਦੇ ਚੱਲਦਿਆਂ ਪਤਾ ਨਹੀਂ ਕਿੰਨੇ ਹੀ ਨੌਜਵਾਨਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ | ਅਜਿਹਾ ਹੀ ਇੱਕ ਹੋਰ ਹਾਦਸਾ ਪੰਜਾਬ ਦੇ ਜਲੰਧਰ ਵਿੱਚ ਵਾਪਰਿਆ ਹੈ , ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ | ਮ੍ਰਿਤਕ ਦੀ ਪਛਾਣ ਭਵੇ ਕਸ਼ਯਪ ਵਾਸੀ ਲੁਧਿਆਣਾ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰ ‘ਚ ਸਵਾਰ ਵਿਅਕਤੀ ਨੂੰ ਕਾਬੂ ਕਰ ਲਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਰਫਤਾਰ ਤੇਜ਼ ਹੋਣ ਕਾਰਨ ਦਰਖਤ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ
ਮਿਲੀ ਜਾਣਕਾਰੀ ਅਨੁਸਾਰ ਇੱਕ ਪਟਿਆਲਾ ਨੰਬਰ ਸਵਿਫਟ ਕਾਰ ਗੁਰਦਾਸਪੁਰ ਤੋਂ ਪਟਿਆਲਾ ਜਾ ਰਹੀ ਸੀ। ਜਦੋਂ ਗੱਡੀ ਗੁਰਾਇਆ ਦੇ ਮਾਹਲਾ ਪਿੰਡ ਦੇ ਗੇਟ ਨੇੜੇ ਨੈਸ਼ਨਲ ਹਾਈਵੇ 44 ਦੇ ਪੁੱਲ ਉਤਰ ਰਹੀ ਸੀ ਤਾਂ ਕਾਰ ਬੇਕਾਬੂ ਹੋ ਕੇ ਰੋਇਲ ਐਨਫੀਲਡ ਬੁਲਟ ਤੇ ਜਾ ਰਹੇ ਨੌਜਵਾਨ ਨਾਲ ਜਾ ਟਕਰਾਈ। ਕਾਰ ਦੀ ਰਫਤਾਰ ਇੰਨੀ ਤੇਜ਼ ਸੀ ਕਿ ਕਾਰ ਨੈਸ਼ਨਲ ਹਾਈਵੇ 44 ਤੋਂ ਸਰਵਿਸ ਲੈਣ ਸਰਵਿਸ ਲੈਣ ਤੋਂ ਇੱਕ ਦਰਖਤ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ |
ਗੱਡੀ ਸਵਾਰ ਨੌਜਵਾਨ ਨੂੰ ਲੋਕਾਂ ਨੇ ਕੀਤਾ ਪੁਲਿਸ ਹਵਾਲੇ
ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਪਰ ਕਾਰ ਵਿੱਚ ਸਵਾਰ ਨੌਜਵਾਨ ਸੁਰੱਖਿਅਤ ਹੈ। ਜਦਕਿ ਫਗਵਾੜਾ ਸਾਈਡ ਤੋਂ ਲੁਧਿਆਣਾ ਵੱਲ ਜਾ ਰਹੇ ਬੁਲਟ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਰ ਨੇ ਆਪਣੀ ਚਪੇਟ ਵਿੱਚ ਲੈ ਲਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਸਭ ਤੋਂ ਬਾਅਦ ਗੱਡੀ ਸਵਾਰ ਨੌਜਵਾਨ ਨੂੰ ਲੋਕਾਂ ਨੇ ਬਾਹਰ ਕੱਢਿਆ ਜਿਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੱਕਾ ‘ਚ ਨਹੀਂ ਰੁਕ ਰਿਹਾ ਹੱਜ ਯਾਤਰੀਆਂ ਦੀ ਮੌ.ਤ ਦਾ ਸਿਲਸਿਲਾ, 1300 ਤੱਕ ਪੁੱਜੀ ਗਿਣਤੀ
ਨੌਜਵਾਨ ਨੇ ਦੱਸਿਆ ਕਿ ਉਹ ਗੁਰਦਾਸਪੁਰ ਤੋਂ ਪਟਿਆਲਾ ਜਾ ਰਹੇ ਸਨ। ਉਹ ਕਾਰ ਵਿੱਚ ਨਾਲ ਬੈਠਾ ਸੀ ਅਤੇ ਕਾਰ ਡਰਾਈਵਰ ਚਲਾ ਰਿਹਾ ਸੀ। ਨੌਜਵਾਨ ਦੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਲੱਗਾ ਕਿ ਕਾਰ ਕਿਵੇਂ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋਈ ਹੈ। ਪੁਲਿਸ ਵੱਲੋਂ ਕਾਰ ਸਵਾਰ ਕੋਮਲ ਸਿੰਘ ਪੁੱਤਰ ਅਮਰਜੀਤ ਵਾਸੀ ਪਟਿਆਲਾ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।