ਬਠਿੰਡਾ ‘ਚ ਯੂਨੀਵਰਸਿਟੀ ਦੇ ਹੋਸਟਲ ‘ਚ ਵਿਦਿਆਰਥਣ ਨੇ ਕੀਤੀ ਖ਼ੁਦਖੁਸ਼ੀ || News of Punjab

0
216
A student committed suicide in the university hostel in Bathinda

ਬਠਿੰਡਾ ‘ਚ ਯੂਨੀਵਰਸਿਟੀ ਦੇ ਹੋਸਟਲ ‘ਚ ਵਿਦਿਆਰਥਣ ਨੇ ਕੀਤੀ ਖ਼ੁਦਖੁਸ਼ੀ

ਪੰਜਾਬ ਦੇ ਬਠਿੰਡਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਵਿਦਿਆਰਥਣ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ | ਵਿਦਿਆਰਥਣ ਨਿਜੀ ਯੂਨੀਵਰਸਿਟੀ ਵਿੱਚ ਬੀ.ਐੱਸ.ਸੀ ਕਰ ਰਹੀ ਸੀ। ਉਹ ਪਹਿਲੇ ਸਾਲ ਦੀ ਵਿਦਿਆਰਥਣ ਸੀ ਅਤੇ ਕਾਲਜ ਕੈਂਪਸ ਵਿੱਚ ਇੱਕ ਹੋਸਟਲ ਵਿੱਚ ਰਹਿੰਦੀ ਸੀ। ਯੂਨੀਵਰਸਿਟੀ ਦੇ ਹੋਸਟਲ ‘ਚੋਂ ਉਸ ਦੀ ਮ੍ਰਿਤਕ ਦੇਹ ਮਿਲੀ। ਜਿਸ ਤੋਂ ਤੁਰੰਤ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ।

ਖੁਦਖੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ। ਮ੍ਰਿਤਕ ਲੜਕੀ ਦੀ ਪਛਾਣ ਰਮਨੀਤ ਕੌਰ ਵਾਸੀ ਕੋਟਪੁਰਾ ਵਜੋਂ ਹੋਈ ਹੈ, ਜੋ ਯੂਨੀਵਰਸਿਟੀ ਵਿੱਚ ਬੀ.ਐੱਸ.ਸੀ. ਦੀ ਪੜ੍ਹਾਈ ਕਰ ਰਹੀ ਸੀ। ਲੜਕੀ ਨੇ ਖੁਦਖੁਸ਼ੀ ਕਿਉਂ ਕੀਤੀ ਇਸ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਪਾਇਆ ਹੈ |

ਇਹ ਵੀ ਪੜ੍ਹੋ : ਇਸ ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਨਾਲ ਹੋਇਆ ਵੱਡਾ ਹਾਦਸਾ, 2 ਦੀ ਮੌਤ

ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕਰਨਾਲ ਦੇ ਇੰਚਾਰਜ ਸੀ ਹਰਜੀਵਨ ਸਿੰਘ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ, ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕੀ ਲੜਕੀ ਨੇ ਖੁਦਕੁਸ਼ੀ ਕਿਉਂ ਕੀਤੀ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

 

 

 

 

 

 

 

 

LEAVE A REPLY

Please enter your comment!
Please enter your name here