ਦਿੱਲੀ ਦੇ ਉਦਯੋਗਿਕ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ
ਦਿੱਲੀ ਦੇ ਬਵਾਨਾ ਇੰਡਸਟਰੀਅਲ ਏਰੀਆ ਬਲਾਕ-ਸੀ ਦੇ ਸੈਕਟਰ-3 ਸਥਿਤ ਇੱਕ ਫੈਕਟਰੀ ਵਿੱਚ ਅੱਗ ਲੱਗ ਗਈ। ਫਾਇਰ ਸਰਵਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 9:20 ਵਜੇ ਇੱਕ ਫੈਕਟਰੀ ਤੋਂ ਫੋਨ ਆਇਆ। ਮੌਕੇ ‘ਤੇ 16 ਫਾਇਰ ਟੈਂਡਰ ਭੇਜੇ ਗਏ ਹਨ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ।