ਲੁਧਿਆਣਾ ਸ਼ਹਿਰ ’ਚ ਦੇਰ ਰਾਤ ਇੱਕ ਕੱਪੜਾ ਫੈਕਟਰੀ ’ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਆਕਾਸ਼ ਨਗਰ ਸਥਿਤ ਕੱਪੜਾ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਮੌਕੇ ’ਤੇ ਮੌਜੂਦ ਲੋਕਾਂ ’ਚ ਹਫੜਾ-ਦਫੜੀ ਮਚ ਗਈ। ਦੱਸ ਦਈਏ ਕਿ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਪਲਾਂ ’ਚ ਹੀ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ।
ਮੌਕੇ ’ਤੇ ਲੋਕਾਂ ਨੇ ਇਕੱਠੇ ਹੋ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਜਾਣਕਾਰੀ ਅਨੁਸਾਰ ਇਸ ਘਟਨਾ ਦੇ ਸਮੇਂ ਫੈਕਟਰੀ ਅੰਦਰ 3 ਤੋਂ 4 ਵਿਅਕਤੀ ਫਸੇ ਹੋਏ ਸਨ। ਇਸ ਅੱਗ ’ਚ ਕਰੋੜਾਂ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।