ਛੱਤੀਸਗੜ੍ਹ ਤੋਂ ਇੱਕ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੀਜਾਪੁਰ ਜ਼ਿਲ੍ਹੇ ‘ਚ ਇੱਕ ਸਰਕਾਰੀ ਰਿਹਾਇਸ਼ੀ ਸਕੂਲ ‘ਚ ਭਿਆਨਕ ਅੱਗ ਲੱਗ ਗਈ ਹੈ।ਜਿਸ ਕਾਰਨ 4 ਸਾਲ ਦੀ ਬੱਚੀ ਦੀ ਮੌਤ ਹੋ ਗਈ।
ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬੱਚੀ ਦੀ ਪਛਾਣ ਲਿਪਾਕਸ਼ੀ ਵਜੋਂ ਹੋਈ ਹੈ ਜੋ ਸਕੂਲ ਦੀ ਵਿਦਿਆਰਥਣ ਨਹੀਂ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਆਪਣੀ ਵੱਡੀ ਭੈਣ ਨਾਲ ਰਹਿ ਰਹੀ ਸੀ। ਲਿਪਾਕਸ਼ੀ ਦੀ ਵੱਡੀ ਭੈਣ ਸਕੂਲ ਦੀ ਵਿਿਦਆਰਥਣ ਹੈ।
ਸਕੂਲ ਸਿੱਖਿਆ ਵਿਭਾਗ ਦੇ ਇਕ ਅਧਿਕਾਰੀ ਨੇ ਇੱਥੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਆਵਾਪੱਲੀ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਚਿੰਤਾਕੋਂਟਾ ਵਿਚ ਕੁੜੀਆਂ ਲਈ ਬਣਾਏ ਗਏ ਪੋਰਟਾ-ਕੈਬਿਨ (ਸਕੂਲ ਲਈ ਪਹਿਲਾਂ ਤੋਂ ਤਿਆਰ ਕੀਤਾ ਢਾਂਚਾ) ਸਕੂਲ ਵਿਚ ਅੱਗ ਲੱਗ ਗਈ। ਅਧਿਕਾਰੀ ਨੇ ਕਿਹਾ ਕਿ ਪੋਰਟਾ ਕੈਬਿਨ ਸਟਾਫ ਅਤੇ ਸਥਾਨਕ ਪਿੰਡ ਵਾਸੀਆਂ ਨੇ ਸਾਰੇ 380 ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ।