Wednesday, September 21, 2022
spot_img

ਸੂਬਾ ਪੱਧਰ ‘ਤੇ ਜੇਤੂ ਖਿਡਾਰੀਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ- ਵਿਧਾਇਕ ਸ਼ੈਰੀ ਕਲਸੀ

ਸੰਬੰਧਿਤ

ਖੇਡ ਵਿਭਾਗ ‘ਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ – ਮੀਤ ਹੇਅਰ

ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ...

ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਉੱਠੀ ਮੰਗ

ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਕੁੜੀਆਂ ਦੀ ਨਹਾਉਂਦਿਆਂ ਦੀ...

ਸਵਾਈਨ ਫਲੂ ਨਾਲ ਸਮਾਣਾ ‘ਚ ਹੋਈ ਪਹਿਲੀ ਮੌਤ

ਸਵਾਈਨ ਫਲੂ ਆਪਣਾ ਕਹਿਰ ਵਰਸਾ ਰਿਹਾ ਹੈ। ਇਸ ਵਾਇਰਸ...

Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਹ ਜਾਣਕਾਰੀ ਦਿੰਦਿਆਂ ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਟੂਰਨਾਮੈਂਟ ਸਮਾਪਤ ਹੋਣ ਤੋਂ ਬਾਅਦ

ਇਹ ਵੀ ਪੜ੍ਹੋ:ਪੰਜਾਬ ‘ਚ ਭਾਜਪਾ ਨੂੰ ਲਗਾਤਾਰ ਝਟਕੇ, ਮਹਿਲਾ ਮੋਰਚਾ ਦੀ ਟੀਮ ਸਮੇਤ ਕਈ ਨੇਤਾਵਾਂ ਨੇ…

ਗੁਰਦਾਸਪੁਰ ਜ਼ਿਲੇ ਦਾ ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਪਰਸ਼ਾਸਨ ਵਲੋਂ ਖੇਡਾਂ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ।

ਵਿਧਾਇਕ ਕਲਸੀ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ। ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਦੀਪਕ ਮੁੰਡੀ ਦੀ ਮਾਨਸਾ ਅਦਾਲਤ ‘ਚ ਹੋਈ ਪੇਸ਼ੀ, ਭੇਜਿਆ 7 ਦਿਨਾਂ ਦੇ ਰਿਮਾਂਡ ‘ਤੇ

ਵਿਧਾਇਕ ਕਲਸੀ ਨੇ ਅੱਗੇ ਦੱਸਿਆ ਕਿ ਜ਼ਿਲਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।

spot_img